ਯੂਟਿਊਬਰ ਐਲਵਿਸ਼ ਯਾਦਵ ਨੂੰ ਐਤਵਾਰ ਨੂੰ ਅਦਾਲਤ ਨੇ ਇੱਕ ਪਾਰਟੀ ਵਿੱਚ ਨਸ਼ਾ ਕਰਨ ਲਈ ਸੱਪ ਦੇ ਜ਼ਹਿਰ ਦੀ ਸ਼ੱਕੀ ਵਰਤੋਂ ਦੀ ਜਾਂਚ ਦੇ ਸਬੰਧ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ ਨੋਇਡਾ ਪੁਲਸ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਸੀ। ਯਾਦਵ ਪਿਛਲੇ ਸਾਲ 3 ਨਵੰਬਰ ਨੂੰ ਇੱਥੋਂ ਦੇ ਸੈਕਟਰ-49 ਥਾਣੇ ਵਿੱਚ ਦਰਜ ਐਫਆਈਆਰ ਵਿੱਚ ਨਾਮਜ਼ਦ ਛੇ ਮੁਲਜ਼ਮਾਂ ਵਿੱਚੋਂ ਇੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹ ਜ਼ਮਾਨਤ ‘ਤੇ ਬਾਹਰ ਹਨ।
ਗੌਤਮ ਬੁੱਧ ਨਗਰ ਜ਼ਿਲ੍ਹਾ ਅਦਾਲਤ ਨੇ ਐਲਵਿਸ਼ ਯਾਦਵ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਗ੍ਰਿਫ਼ਤਾਰੀ ਤੋਂ ਬਾਅਦ ਐਲਵਿਸ਼ ਨੂੰ ਗੌਤਮ ਬੁੱਧ ਨਗਰ ਜ਼ਿਲ੍ਹਾ ਅਦਾਲਤ (ਸਪੈਸ਼ਲ ਰਿਮਾਂਡ ਮੈਜਿਸਟਰੇਟ) ਦੇ ਸਾਹਮਣੇ ਪੇਸ਼ ਕੀਤਾ ਗਿਆ। ਪੇਸ਼ੀ ਦੌਰਾਨ ਸਾਰੇ ਗਵਾਹਾਂ ਅਤੇ ਸਬੂਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਰਿਮਾਂਡ ਮੈਜਿਸਟ੍ਰੇਟ ਨੇ ਐਲਵਿਸ਼ ਯਾਦਵ ਨੂੰ ਲਾਕਅੱਪ ਵਿਚ ਭੇਜ ਦਿੱਤਾ ਹੈ। ਹੁਣ ਐਲਵਿਸ਼ ਯਾਦਵ ਨੂੰ 14 ਦਿਨ ਜੇਲ੍ਹ ‘ਚ ਰਹਿਣਾ ਪਵੇਗਾ। ਇਸ ਖਬਰ ਤੋਂ ਬਾਅਦ ਐਲਵਿਸ਼ ਯਾਦਵ ਦੇ ਪ੍ਰਸ਼ੰਸਕਾਂ ਦੀ ਚਿੰਤਾ ਵਧ ਗਈ ਹੈ। ਨੋਇਡਾ ਪੁਲਿਸ ਨੇ ਚੋਣ ਜ਼ਾਬਤਾ ਲਾਗੂ ਹੋਣ ਦੇ ਦੂਜੇ ਦਿਨ ਐਲਵਿਸ਼ ਯਾਦਵ ਦੇ ਸਿਸਟਮ ਨੂੰ ਫੈਲ੍ਹ ਕਰ ਦਿੱਤਾ ਹੈ।
Social Plugin