ਦੀਨਾਨਗਰ (ਹਰਜਿੰਦਰ ਸਿੰਘ ਗੁਰਾਇਆ) : ਸਰਹੱਦੀ ਖੇਤਰ ਦੀ ਪੁਲਸ ਨੇ ਡਰੋਨ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਮੰਗਵਾਉਣ ਵਾਲੇ 6 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਨ੍ਹਾਂ ਵਿੱਚੋਂ ਇੱਕ ਕੋਲੋਂ ਪਾਕਿਸਤਾਨ ਵੱਲੋਂ ਭੇਜਿਆ ਗਿਆ ਡਰੋਨ ਵੀ ਬਰਾਮਦ ਹੋਇਆ ਹੈ। ਇਨ੍ਹਾਂ ਤਸਕਰਾਂ ਕੋਲੋਂ 875 ਗ੍ਰਾਮ ਹੈਰੋਇਨ, ਇੱਕ ਪਿਸਤੌਲ, 4 ਬੰਦੂਕਾਂ, 3 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ.(ਡੀ) ਗੁਰਦਾਸਪੁਰ ਬਲਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਅਪਰੇਸ਼ਨ ਦੌਰਾਨ 8 ਮਾਰਚ ਨੂੰ ਥਾਣਾ ਬਹਿਰਾਮਪੁਰ ਦੇ ਪਿੰਡ ਚੱਕ ਰਾਮ ਸਹਾਏ ਦੇ ਵਸਨੀਕਾਂ ਵੱਲੋਂ ਦਿੱਤੀ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ ਅਤੇ ਪੁਲਿਸ ਮੁਲਾਜ਼ਮਾਂ ਦੇ ਨਾਲ ਪਿੰਡ ਮਾਮੂਵਾਲ ਵਿਖੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਤਲਾਸ਼ੀ ਦੌਰਾਨ ਖੇਤਾਂ 'ਚੋਂ 470 ਗ੍ਰਾਮ ਹੈਰੋਇਨ ਦਾ ਇਕ ਪੈਕਟ ਬਰਾਮਦ ਹੋਇਆ, ਜਿਸ 'ਤੇ ਥਾਣਾ ਬਹਿਰਾਮਪੁਰ ਵਿਖੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
Social Plugin