ਪੰਜਾਬ ਡੈਸਕ: ਪੰਜਾਬ ਦੇ ਮਸ਼ਹੂਰ ਬਲਾਗਰ ਭਾਨਾ ਸਿੱਧੂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਹਾਲ ਹੀ 'ਚ ਜੇਲ ਤੋਂ ਬਾਹਰ ਆਉਣ ਤੋਂ ਬਾਅਦ ਪੁਲਸ ਨੇ ਇਕ ਵਾਰ ਫਿਰ ਫਿਲਮੀ ਅੰਦਾਜ਼ 'ਚ ਭਾਨਾ ਸਿੱਧੂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਇਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਪੁਲਸ ਨੇ ਭਾਨਾ ਸਿੱਧੂ ਦੀ ਕਾਰ ਦਾ ਪਿੱਛਾ ਕੀਤਾ ਅਤੇ ਉਸ ਨੂੰ ਜ਼ਬਰਦਸਤੀ ਕਾਰ 'ਚੋਂ ਬਾਹਰ ਕੱਢ ਕੇ ਆਪਣੇ ਨਾਲ ਲੈ ਗਈ। ਹਾਲਾਂਕਿ ਪੁਲਿਸ ਨੇ ਅਜੇ ਤੱਕ ਸਿੱਧੂ ਦੀ ਗ੍ਰਿਫਤਾਰੀ ਸਬੰਧੀ ਕੋਈ ਖੁਲਾਸਾ ਨਹੀਂ ਕੀਤਾ ਹੈ ਪਰ ਉਪਰੋਕਤ ਵੀਡੀਓ ਵਾਇਰਲ ਹੋ ਰਹੀ ਹੈ। ਪੁਲਿਸ ਨੇ ਲੁਧਿਆਣਾ-ਅੰਮ੍ਰਿਤਸਰ ਹਾਈਵੇ 'ਤੇ ਪਿੱਛਾ ਕਰਕੇ ਭਾਨਾ ਸਿੱਧੂ ਨੂੰ ਕਾਬੂ ਕਰ ਲਿਆ ਹੈ। ਪਤਾ ਲੱਗਾ ਹੈ ਕਿ ਭਾਨਾ ਸਿੱਧੂ ਲੁਧਿਆਣਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ, ਇਸ ਦੌਰਾਨ ਪੁਲੀਸ ਨੇ ਭਾਨਾ ਸਿੱਧੂ ਦੀ ਕਾਰ ਦਾ ਪਿੱਛਾ ਕੀਤਾ ਅਤੇ ਥੋੜ੍ਹੀ ਦੂਰੀ ’ਤੇ ਪਹੁੰਚ ਕੇ ਉਸ ਨੂੰ ਜ਼ਬਰਦਸਤੀ ਕਾਰ ਵਿੱਚੋਂ ਬਾਹਰ ਕੱਢ ਕੇ ਆਪਣੇ ਨਾਲ ਲੈ ਗਈ।
ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਗੁੱਸਾ ਪੈਦਾ ਹੋ ਗਿਆ ਹੈ ਅਤੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਭਾਨਾ ਸਿੱਧੂ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਭਾਨਾ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਕਈ ਕਿਸਾਨ ਜਥੇਬੰਦੀਆਂ ਅਤੇ ਹੋਰ ਲੋਕ ਉਸਦੇ ਸਮਰਥਨ ਵਿੱਚ ਸਾਹਮਣੇ ਆਏ ਸਨ ਅਤੇ ਪੁਲਿਸ ਦੀ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਸੀ। ਹੁਣ ਇੱਕ ਵਾਰ ਫਿਰ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
Social Plugin