ਚੰਡੀਗੜ੍ਹ ਵਿੱਚ ਜਨਵਰੀ ਮਹੀਨੇ ਹੋਣ ਵਾਲੀਆਂ ਮੇਅਰ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਗਰਮਾ ਗਿਆ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ‘ਆਪ’ ਦੀਆਂ ਦੋ ਮਹਿਲਾ ਕੌਂਸਲਰਾਂ—ਸੁਮਨ ਦੇਵੀ ਅਤੇ ਪੂਨਮ ਦੇਵੀ—ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।
ਦੋਵਾਂ ਕੌਂਸਲਰਾਂ ਦੇ ਭਾਜਪਾ ਵਿੱਚ ਜਾਣ ਨਾਲ ਨਗਰ ਨਿਗਮ ਦੀ ਗਿਣਤੀ ਸਥਿਤੀ ਵਿੱਚ ਮਹੱਤਵਪੂਰਨ ਬਦਲਾਅ ਆਇਆ ਹੈ। ਭਾਜਪਾ ਇਸ ਕਦਮ ਰਾਹੀਂ ਮੇਅਰ ਦੀ ਕੁਰਸੀ ‘ਤੇ ਆਪਣੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ‘ਆਪ’ ਲਈ ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣ ਗਈ ਹੈ। ਮੇਅਰ ਚੋਣਾਂ ਵਿੱਚ ਹਰ ਇਕ ਵੋਟ ਦੀ ਅਹਿਮੀਅਤ ਹੋਣ ਕਰਕੇ ਇਹ ਸਿਆਸੀ ਉਲਟਫੇਰ ਚੋਣੀ ਨਤੀਜਿਆਂ ‘ਤੇ ਵੱਡਾ ਅਸਰ ਪਾ ਸਕਦਾ ਹੈ।

Social Plugin