ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਨੇ ਅੱਜ ਸਾਹਿਬ-ਏ-ਕਮਾਲ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ, ਅਤੇ ਮਾਤਾ ਗੁਜਰੀ ਜੀ ਦੀ ਅਨੂਠੀ ਤੇ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਕੋਟਿ-ਕੋਟਿ ਪ੍ਰਣਾਮ ਕੀਤਾ।
ਇਸ ਦੁਖਦਾਈ ਅਤੇ ਇਤਿਹਾਸਕ 'ਸ਼ਹੀਦੀ ਹਫ਼ਤੇ' ਦੇ ਸਬੰਧ ਵਿੱਚ, ਮੁੱਖ ਮੰਤਰੀ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਤੇ ਇਸ ਮਹਾਨ ਕੁਰਬਾਨੀ ਦੀ ਗਾਥਾ ਸਾਂਝੀ ਕੀਤੀ।
ਸ. ਭਗਵੰਤ ਮਾਨ ਨੇ ਲਿਖਿਆ ਕਿ ਅੱਜ ੧੩ ਪੋਹ ਦੇ ਦਿਨ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਨੂੰ ਸੂਬਾ ਸਰਹਿੰਦ ਨੇ ਨੀਹਾਂ 'ਚ ਚਿਣਵਾ ਦਿੱਤਾ ਤੇ ਸ਼ਹੀਦ ਕਰ ਦਿੱਤਾ ਅਤੇ ਮਾਤਾ ਗੁਜਰੀ ਜੀ ਠੰਡੇ ਬੁਰਜ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਦਿਆਂ ਸੁਆਸ ਤਿਆਗ ਗਏ ਸਨ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਇਸ ਲਾਸਾਨੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕਰਦੇ ਹਾਂ।

Social Plugin