Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਨਸ਼ੇ ਦੀ ਦਲਦਲ ਨੇ ਨਿਗਲਿਆ ਘਰ ਦਾ ਚਿਰਾਗ: ਫਤਿਹਗੜ੍ਹ ਚੂੜੀਆਂ 'ਚ 18 ਸਾਲਾ ਨੌਜਵਾਨ ਦੀ ਮੌਤ, ਮਾਂ-ਭੈਣ ਦਾ ਰੋ-ਰੋ ਬੁਰਾ ਹਾਲ

 


ਚੰਡੀਗੜ੍ਹ : ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਜਾਰੀ ਹੈ। ਤਾਜ਼ਾ ਮਾਮਲਾ ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਤੋਂ ਸਾਹਮਣੇ ਆਇਆ ਹੈ, ਜਿੱਥੇ ਵਾਰਡ ਨੰਬਰ 2 ਸਥਿਤ ਕ੍ਰਿਸ਼ਚਨ ਮੁਹੱਲੇ ਦੇ ਇੱਕ 18 ਸਾਲਾ ਨੌਜਵਾਨ ਵਿਸ਼ਾਲ ਮਸੀਹ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਮੌਤ ਹੋ ਗਈ। ਇਸ ਮੌਤ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ ਅਤੇ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।

 ਮ੍ਰਿਤਕ ਦੇ ਪਿਤਾ ਮਨੋਹਰੀ ਮਸੀਹ ਅਤੇ ਮਾਂ ਪੰਮੀ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦੇ ਤਿੰਨ ਪੁੱਤਰ ਸਨ ਅਤੇ ਬਦਕਿਸਮਤੀ ਨਾਲ ਤਿੰਨੇ ਹੀ ਨਸ਼ੇ ਦੀ ਲਪੇਟ ਵਿੱਚ ਆ ਚੁੱਕੇ ਹਨ। ਵਿਸ਼ਾਲ ਦੀ ਹਾਲਤ ਨਸ਼ੇ ਕਾਰਨ ਬਹੁਤ ਵਿਗੜ ਗਈ ਸੀ। ਪਰਿਵਾਰ ਇੰਨਾ ਗ਼ਰੀਬ ਸੀ ਕਿ ਉਸ ਦੇ ਇਲਾਜ ਲਈ ਪੈਸੇ ਤੱਕ ਨਹੀਂ ਸਨ। ਅੰਤ ਵਿੱਚ ਮੁਹੱਲਾ ਵਾਸੀਆਂ ਨੇ ਚੰਦਾ ਇਕੱਠਾ ਕਰਕੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਪਰ ਇਲਾਜ ਵਿੱਚ ਹੋਈ ਦੇਰੀ ਕਾਰਨ ਉਸ ਨੇ ਦਮ ਤੋੜ ਦਿੱਤਾ।

ਮ੍ਰਿਤਕ ਦੀ ਭੈਣ ਰੇਨੂੰ ਅਤੇ ਹੋਰ ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ 'ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ਾ ਤਸਕਰ ਸ਼ਰੇਆਮ ਆਪਣਾ ਜਾਲ ਵਿਛਾ ਰਹੇ ਹਨ। ਪਰਿਵਾਰ ਨੇ ਪੁਲਿਸ ਨੂੰ ਗੁਹਾਰ ਲਗਾਈ ਹੈ ਕਿ ਵੱਡੇ ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਹੋਰ ਮਾਵਾਂ ਦੀਆਂ ਗੋਦਾਂ ਸੁੰਨੀਆਂ ਨਾ ਹੋਣ। ਉਨ੍ਹਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫਤਿਹਗੜ੍ਹ ਚੂੜੀਆਂ ਵਿੱਚ ਤੁਰੰਤ 'ਨਸ਼ਾ ਛੁਡਾਓ ਕੇਂਦਰ' ਖੋਲ੍ਹਿਆ ਜਾਵੇ।

ਇਸ ਘਟਨਾ ਸਬੰਧੀ ਜਦੋਂ ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਤੱਕ ਪਰਿਵਾਰ ਵੱਲੋਂ ਉਨ੍ਹਾਂ ਨੂੰ ਕੋਈ ਰਸਮੀ ਸ਼ਿਕਾਇਤ ਜਾਂ ਜਾਣਕਾਰੀ ਨਹੀਂ ਮਿਲੀ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਮੁਹਿੰਮ ਤੇਜ਼ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।