ਮੋਗਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਮੋੜ ਆਇਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੱਕੀ ਵਾਲੇ ਪਹਾੜਾ ਸਿੰਘ ਚੌਂਕ ਨੇ ਆਪਣੇ ਕਈ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ (SAD) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਹ ਸ਼ਮੂਲੀਅਤ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ ਦੀ ਅਗਵਾਈ ਹੇਠ ਹੋਈ।
ਇਸ ਮੌਕੇ ਸੰਜੀਤ ਸਿੰਘ ਸੰਨੀ ਗਿੱਲ ਨੇ ਪ੍ਰੇਮ ਸਿੰਘ ਚੱਕੀ ਵਾਲਿਆਂ ਅਤੇ ਉਨ੍ਹਾਂ ਦੇ ਸਾਥੀਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਅਜਿਹੇ ਤਜਰਬੇਕਾਰ ਆਗੂਆਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਪ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਕੇ ਅੱਜ ਬਹੁਤ ਸਾਰੇ ਆਗੂ ਅਤੇ ਵਰਕਰ ਅਕਾਲੀ ਦਲ ਵੱਲ ਰੁਖ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਆਪਣੀ ਸਰਕਾਰ ਬਣਾਏਗਾ।
ਨਵੇਂ ਸ਼ਾਮਲ ਹੋਏ ਆਗੂ ਪ੍ਰੇਮ ਸਿੰਘ ਚੱਕੀ ਵਾਲੇ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੀ ਇਕੱਲੀ ਖੇਤਰੀ ਪਾਰਟੀ ਹੈ ਜੋ ਸੂਬੇ ਦੇ ਹਿੱਤਾਂ ਦੀ ਸਹੀ ਤਰ੍ਹਾਂ ਰਾਖੀ ਕਰ ਸਕਦੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੌਜੂਦਾ ਆਪ ਸਰਕਾਰ ਦਿੱਲੀ ਤੋਂ ਚਲਾਈ ਜਾ ਰਹੀ ਹੈ, ਜਿਸ ਕਾਰਨ ਪੰਜਾਬ ਦੇ ਹੱਕ ਨਜ਼ਰਅੰਦਾਜ਼ ਹੋ ਰਹੇ ਹਨ ਅਤੇ ਸੂਬਾ ਗਲਤ ਦਿਸ਼ਾ ਵੱਲ ਵੱਧ ਰਿਹਾ ਹੈ। ਇਸੇ ਕਾਰਨ ਉਨ੍ਹਾਂ ਨੇ ਆਪ ਪਾਰਟੀ ਛੱਡ ਕੇ ਅਕਾਲੀ ਦਲ ਨਾਲ ਜੁੜਨ ਦਾ ਫੈਸਲਾ ਕੀਤਾ ਹੈ ਅਤੇ ਭਵਿੱਖ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਾਕਤ ਨਾਲ ਕੰਮ ਕਰਨ ਦਾ ਵਚਨ ਦਿੱਤਾ।
ਇਸ ਸਮਾਗਮ ਦੌਰਾਨ ਕੌਂਸਲਰ ਜਗਜੀਤ ਸਿੰਘ ਜੀਤਾ, ਗੁਰਦਰਸ਼ਨ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਬਰਾੜ, ਕੁਲਦੀਪ ਕੀਪਾ, ਸੁਖਵਿੰਦਰ ਕਾਲੂ, ਗੁਰਪ੍ਰੀਤ ਸਿੰਘ, ਏਕੇ ਕੋਛੜ, ਭੁਪਿੰਦਰ ਸਿੰਘ, ਪ੍ਰਦੀਪ ਕੁਮਾਰ, ਪਲਵਿੰਦਰ ਸਿੰਘ, ਰਾਜੂ ਸ਼ਰਮਾ, ਬਲਦੇਵ ਸਿੰਘ, ਬਚਿੱਤਰ ਸਿੰਘ, ਮਨਛਿੰਦਰ ਸਿੰਘ, ਜਸਮੇਲ ਸਿੰਘ, ਜਤਿੰਦਰ ਸਿੰਘ, ਹਰਪ੍ਰੀਤ ਸਿੰਘ, ਕਾਕਾ ਲੱਕੀ, ਗੱਲੂ ਸਮੇਤ ਵੱਡੀ ਗਿਣਤੀ ਵਿੱਚ ਮਹੱਲਾ ਨਿਵਾਸੀ ਹਾਜ਼ਰ ਰਹੇ।

Social Plugin