ਨਾਭਾ ਜੇਲ੍ਹ ਵਿੱਚ ਕੈਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਸੂਬੇ ਦੀ ਇੰਟੈਲੀਜੈਂਸ ਏਜੰਸੀ ਵੱਲੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਨੇ ਉਨ੍ਹਾਂ ਦੀ ਜਾਨ ਨੂੰ ਗੰਭੀਰ ਖ਼ਤਰਾ ਹੋਣ ਦੀ ਚੇਤਾਵਨੀ ਦਿੱਤੀ ਹੈ।
ਇਸ ਸੰਬੰਧ ਵਿੱਚ 2 ਜਨਵਰੀ 2026 ਨੂੰ ਸਪੈਸ਼ਲ ਡੀਜੀਪੀ ਇੰਟੈਲੀਜੈਂਸ ਵੱਲੋਂ ਸਪੈਸ਼ਲ ਡੀਜੀਪੀ ਸਿਕਿਉਰਟੀ ਅਤੇ ਡੀਜੀਪੀ ਜੇਲ੍ਹ ਵਿਭਾਗ ਨੂੰ ਇੱਕ ਅਧਿਕਾਰਿਕ ਪੱਤਰ ਲਿਖਿਆ ਗਿਆ ਹੈ। ਪੱਤਰ ਵਿੱਚ ਦਰਸਾਇਆ ਗਿਆ ਹੈ ਕਿ ਖ਼ਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਵੱਲੋਂ ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਦੀ ਜਾਣਕਾਰੀ ਮਿਲੀ ਹੈ।
ਇੰਟੈਲੀਜੈਂਸ ਰਿਪੋਰਟ ਅਨੁਸਾਰ, ਮਜੀਠੀਆ ਦੀ ਮੌਜੂਦਾ ਕੈਦ ਦੌਰਾਨ ਉਨ੍ਹਾਂ ’ਤੇ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਨੂੰ ਉਨ੍ਹਾਂ ਦੀ ਜੇਲ੍ਹ ਅੰਦਰ ਅਤੇ ਬਾਹਰ ਸੁਰੱਖਿਆ ਵਧਾਉਣ ਲਈ ਕਿਹਾ ਗਿਆ ਹੈ।
ਪੱਤਰ ਵਿੱਚ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਗਈ ਹੈ ਕਿ ਮਜੀਠੀਆ ਦੀ ਸੁਰੱਖਿਆ ਨੂੰ ਉੱਚ ਤਰਜੀਹ ਦਿੱਤੀ ਜਾਵੇ ਅਤੇ ਹਰ ਕਿਸਮ ਦੇ ਸੰਭਾਵਿਤ ਖ਼ਤਰੇ ਤੋਂ ਨਿਪਟਣ ਲਈ ਤੁਰੰਤ ਕਦਮ ਚੁੱਕੇ ਜਾਣ।

Social Plugin