
ਪ੍ਰਧਾਨ ਮੰਤਰੀ ਮੋਦੀ ਦੇ ਆਉਣ ਵਾਲੇ ਜਲੰਧਰ ਦੌਰੇ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਸੁਰੱਖਿਆ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਡੇਰਾ ਸੱਚਖੰਡ ਬੱਲਾਂ ਸਮੇਤ ਸਾਰੇ ਮਹੱਤਵਪੂਰਨ ਸਥਾਨਾਂ ’ਤੇ ਕੜੀ ਚੌਕਸੀ ਬਰਤਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਰੂਟ ਸੈਨੀਟਾਈਜ਼ੇਸ਼ਨ, ਟ੍ਰੈਫਿਕ ਕੰਟਰੋਲ ਅਤੇ ਭੀੜ ਪ੍ਰਬੰਧਨ ਨੂੰ ਲੈ ਕੇ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ।
ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਸੁਰੱਖਿਆ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਇਆ ਜਾਵੇਗਾ।
Social Plugin