Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਪੰਜਾਬ ਸਰਕਾਰ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਵਚਨਬੱਧ; ਜਾਇਜ ਮੰਗਾਂ ਦਾ ਛੇਤੀ ਹੱਲ ਕਰਾਂਗੇ: ਲਾਲਜੀਤ ਸਿੰਘ ਭੁੱਲਰ

 IMG

ਚੰਡੀਗੜ੍ਹ, 28 ਜਨਵਰੀ:ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਦੇ ਕੰਟਰੈਕਚੂਅਲ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਸਮੁੱਚੀਆਂ ਜਾਇਜ ਮੰਗਾਂ ਦਾ ਛੇਤੀ ਹੱਲ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ 3 ਫਰਵਰੀ, 2026 ਨੂੰ ਟਰਾਂਸਪੋਰਟ ਸਕੱਤਰ ਨਾਲ ਯੂਨੀਅਨ ਮੈਂਬਰਾਂ ਦੀ ਮੀਟਿੰਗ ਰੱਖੀ ਗਈ ਹੈ।

ਅੱਜ ਇੱਥੇ ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ .ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਵਫਦ ਨਾਲ ਮੀਟਿੰਗ ਦੌਰਾਨ ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕੰਟਰੈਚੂਅਲ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਕਿਹਾ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ।

ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

ਇਸ ਮੌਕੇ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਕੁਮਾਰ ਅਮਿਤ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਕੁਮਾਰ ਗੁਪਤਾ, ਏ. ਐਮ.ਡੀ. ਪੀ.ਆਰ.ਟੀ.ਸੀ, ਨਵਦੀਪ ਕੁਮਾਰ ਤੋਂ ਇਲਾਵਾ ਰੇਸ਼ਮ ਸਿੰਘ ਸੂਬਾ ਪ੍ਧਾਨ, ਸਮਸੇ਼ਰ ਸਿੰਘ ਜਰਨਲ ਸਕੱਤਰ, ਹਰਕੇਸ਼ ਕੁਮਾਰ ਵਿੱਕੀ ਸੀਨੀਅਰ ਮੀਤ ਪ੍ਰਧਾਨ, ਬਲਜੀਤ ਸਿੰਘ ਕੈਸ਼ੀਅਰ ਅਤੇ ਜਗਤਾਰ ਸਿੰਘ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਸਨ।