ਚੰਡੀਗੜ੍ਹ - ਪੰਜਾਬ ਤੋਂ ਸਿੱਖ ਸ਼ਰਧਾਲੂਆਂ ਨਾਲ ਪਾਕਿਸਤਾਨ ਗਈ ਇੱਕ ਪੰਜਾਬੀ ਔਰਤ ਨੇ ਪਾਕਿਸਤਾਨ 'ਚ ਵਿਆਹ ਕਰਵਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਪਾਕਿਸਤਾਨ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਦੇ ਪਾਕਿਸਤਾਨੀ ਪਤੀ ਨਾਸਿਰ ਹੁਸੈਨ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਸਰਬਜੀਤ ਨੂੰ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਭਾਰਤ ਭੇਜ ਦਿੱਤਾ ਜਾਵੇਗਾ।ਸਰਬਜੀਤ ਕੌਰ 4 ਨਵੰਬਰ, 2025 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਜਸ਼ਨ ਮਨਾਉਣ ਲਈ ਸਿੱਖ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਪਾਕਿਸਤਾਨ ਗਈ ਸੀ। ਉੱਥੇ ਉਸਨੇ ਇੱਕ ਪਾਕਿਸਤਾਨੀ ਵਿਅਕਤੀ ਨਾਸਿਰ ਹੁਸੈਨ ਨਾਲ ਵਿਆਹ ਕੀਤਾ। ਵਿਆਹ ਲਈ, ਸਰਬਜੀਤ ਨੇ ਇਸਲਾਮ ਧਰਮ ਧਾਰਨ ਕਰ ਲਿਆ ਅਤੇ ਆਪਣਾ ਨਾਮ ਨੂਰ ਹੁਸੈਨ ਰੱਖ ਲਿਆ।
ਪਾਕਿਸਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (PSGMC) ਅਤੇ ਪਾਕਿਸਤਾਨੀ ਪੰਜਾਬ ਸਰਕਾਰ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਸਰਬਜੀਤ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ। ਅਰੋੜਾ ਨੇ ਕਿਹਾ, "4 ਜਨਵਰੀ, 2026 ਨੂੰ, ਇੰਟੈਲੀਜੈਂਸ ਬਿਊਰੋ ਅਤੇ ਸਥਾਨਕ ਪੁਲਿਸ ਦੀ ਇੱਕ ਸਾਂਝੀ ਟੀਮ ਨੇ ਨਨਕਾਣਾ ਸਾਹਿਬ ਦੇ ਪਿੰਡ ਪਹੇੜੇ ਵਾਲੀ ਵਿੱਚ ਇੱਕ ਕਾਰਵਾਈ ਕੀਤੀ। ਪਾਕਿਸਤਾਨੀ ਸਰਕਾਰ ਨੇ ਸਰਬਜੀਤ ਨੂੰ ਭਾਰਤ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।"

Social Plugin