ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪਲੇਟਫਾਰਮ ‘X’ (ਪਹਿਲਾਂ ਟਵਿੱਟਰ) ‘ਤੇ ਟਵੀਟ ਕਰਦਿਆਂ ਦੋ ਤਾਜ਼ਾ ਕਤਲਾਂ ਦਾ ਹਵਾਲਾ ਦਿੱਤਾ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿੱਚ ਉਮਰਸੀਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦਕਿ ਕਪੂਰਥਲਾ ਵਿੱਚ ਹੇਮਪ੍ਰੀਤ ਕੌਰ ਨੂੰ ਵੀ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ। ਉਨ੍ਹਾਂ ਅਨੁਸਾਰ, ਇਨ੍ਹਾਂ ਘਟਨਾਵਾਂ ਨੇ ਸੂਬੇ ਭਰ ਵਿੱਚ ਡਰ ਅਤੇ ਅਣਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਇਹ ਘਟਨਾਵਾਂ ਸਿੱਧਾ-ਸਿੱਧਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦੀਆਂ ਹਨ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸੂਬੇ ਦੇ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੁੰਦੀ ਹੈ, ਜਿਸ ‘ਚ ਮਾਨ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ।
ਸੁਖਬੀਰ ਬਾਦਲ ਨੇ ਦੋਵਾਂ ਮਾਮਲਿਆਂ ਵਿੱਚ ਸ਼ਾਮਲ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਲੋਕਾਂ ਵਿੱਚ ਕਾਨੂੰਨ ‘ਤੇ ਭਰੋਸਾ ਬਹਾਲ ਹੋ ਸਕੇ।
ਆਪਣੇ ਬਿਆਨ ਦੇ ਅੰਤ ‘ਚ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਅਕਾਲੀ ਦਲ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

Social Plugin