Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਹਰ ਪੰਜਾਬੀ ਲਈ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਯਕੀਨੀ; CM ਭਗਵੰਤ ਮਾਨ ਨੇ ਅਫ਼ਵਾਹਾਂ ‘ਤੇ ਲਾਇਆ ਬ੍ਰੇਕ

 

IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਚੱਲ ਰਹੀ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਫੈਲ ਰਹੀਆਂ ਅਫ਼ਵਾਹਾਂ ‘ਤੇ ਸਖ਼ਤ ਰੁਖ ਅਪਣਾਉਂਦਿਆਂ ਸਪਸ਼ਟ ਕੀਤਾ ਹੈ ਕਿ ਇਹ ਯੋਜਨਾ ਪੂਰੀ ਤਰ੍ਹਾਂ ਲਾਗੂ ਹੈ ਅਤੇ ਹਰ ਪੰਜਾਬੀ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਹੁਣ ਪੈਸਿਆਂ ਦੀ ਕਮੀ ਕਾਰਨ ਇਲਾਜ ਤੋਂ ਵੰਝਾ ਨਹੀਂ ਰਹਿਣਾ ਪਵੇਗਾ।

ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਯੋਜਨਾ ਤਹਿਤ ਲਾਭਪਾਤਰੀਆਂ ਦੇ ਸਿਹਤ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ੀ ਨਾਲ ਜਾਰੀ ਹੈ ਅਤੇ ਸੂਬੇ ਦੇ ਕਈ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਸ ਯੋਜਨਾ ਅਧੀਨ ਮੁਫ਼ਤ ਇਲਾਜ ਦੀ ਸਹੂਲਤ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਯੋਜਨਾ ਅਨੁਸਾਰ ਹਰ ਪੰਜਾਬੀ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾਵੇਗਾ।

ਸੀਐਮ ਮਾਨ ਨੇ ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੁਝ ਲੋਕ ਜਾਨਬੂਝ ਕੇ ਗਲਤ ਪ੍ਰਚਾਰ ਕਰ ਕੇ ਲੋਕਾਂ ਨੂੰ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋ ਟੋਕ ਸ਼ਬਦਾਂ ਵਿੱਚ ਕਿਹਾ ਕਿ ਇਹ ਸਾਰੇ ਦਾਅਵੇ ਬੇਬੁਨਿਆਦ ਹਨ ਅਤੇ ਪੰਜਾਬ ਸਰਕਾਰ ਦੀ ਇਹ ਸਿਹਤ ਯੋਜਨਾ ਹਰ ਪੱਖੋਂ ਮਜ਼ਬੂਤ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਨੁਸਾਰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਸਾਬਿਤ ਹੋਵੇਗੀ, ਖ਼ਾਸ ਕਰਕੇ ਉਨ੍ਹਾਂ ਪਰਿਵਾਰਾਂ ਲਈ ਜੋ ਮਹਿੰਗੇ ਇਲਾਜ ਦੇ ਖ਼ਰਚੇ ਕਾਰਨ ਪਹਿਲਾਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਸਨ।