Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮਲੋਟ ਨੇੜੇ ਅਨਾਜ ਮੰਡੀ 'ਚ 18 ਸਾਲਾ ਨੌਜਵਾਨ ਦੀ ਲਟਕਦੀ ਲਾਸ਼ ਮਿਲੀ, ਪਰਿਵਾਰ ਵੱਲੋਂ ਕਤਲ ਦਾ ਸ਼ੱਕ

 

IMG

ਮਲੋਟ ਦੇ ਨਜ਼ਦੀਕ ਪੈਂਦੇ ਪਿੰਡ ਆਲਮ ਵਾਲਾ ਦੀ ਅਨਾਜ ਮੰਡੀ ਵਿੱਚ ਅੱਜ ਸਵੇਰੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ 18 ਸਾਲਾ ਨੌਜਵਾਨ ਦੀ ਲਟਕਦੀ ਲਾਸ਼ ਮਿਲੀ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜੋ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਦੱਸਿਆ ਜਾ ਰਿਹਾ ਸੀ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਕਬਰਵਾਲਾ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਸ਼ੱਕੀ ਕਰਾਰ ਦਿੰਦਿਆਂ ਕਤਲ ਦਾ ਆਰੋਪ ਲਗਾਇਆ ਹੈ।

ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਤਿੰਨ ਦਿਨ ਪਹਿਲਾਂ ਘਰੋਂ ਨਿਕਲਿਆ ਸੀ ਅਤੇ ਉਸ ਤੋਂ ਬਾਅਦ ਕੋਈ ਪਤਾ ਨਹੀਂ ਲੱਗਿਆ। ਪਰਿਵਾਰ ਨੇ ਪਹਿਲਾਂ ਹੀ ਪੁਲਿਸ ਨੂੰ ਗੁਮਸ਼ੁਦਗੀ ਬਾਰੇ ਸੂਚਿਤ ਕੀਤਾ ਹੋਇਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਇੱਕ ਨਸ਼ੇ ਦੇ ਆਦੀ ਨੌਜਵਾਨ ਨਾਲ ਗਿਆ ਸੀ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ‘ਤੇ ਗਹਿਰਾ ਸ਼ੱਕ ਹੈ।

ਉੱਧਰ, ਥਾਣਾ ਕਬਰਵਾਲਾ ਦੇ ਥਾਣਾ ਮੁਖੀ ਨੇ ਦੱਸਿਆ ਕਿ ਅਨਾਜ ਮੰਡੀ ਵਿੱਚ ਲਟਕਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ ਅਤੇ ਹਰ ਪੱਖੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨ ਸਪਸ਼ਟ ਹੋ ਸਕਣਗੇ।