Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਠੇਕਾ ਮੁਲਾਜ਼ਮਾਂ ਦੇ ਹੱਕਾਂ ਲਈ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ, ਟੈਕਨੀਕਲ ਸਰਵਿਸਜ਼ ਯੂਨੀਅਨ ਵੱਲੋਂ 7 ਫਰਵਰੀ ਦਿੜ੍ਹਬਾ ਰੈਲੀ 'ਚ ਭਰਪੂਰ ਸ਼ਮੂਲੀਅਤ ਦਾ ਫੈਸਲਾ

  

IMG

ਟੈਕਨੀਕਲ ਸਰਵਿਸਜ਼ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਇਕ ਅਹੰਕਾਰਪੂਰਕ ਮੀਟਿੰਗ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 7 ਫਰਵਰੀ ਨੂੰ ਦਿੜ੍ਹਬਾ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਸਰਗਰਮ ਅਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਕ੍ਰਿਸ਼ਨ ਸਿੰਘ ਔਲਖ ਅਤੇ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਵੱਲੋਂ ਸਾਂਝਾ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਹਜ਼ਾਰਾਂ ਠੇਕਾ ਕਾਮੇ ਆਊਟਸੋਰਸਡ, ਇਨਲਿਸਟਮੈਂਟ, ਦਿਹਾੜੀਦਾਰ ਅਤੇ ਠੇਕਾ ਪ੍ਰਣਾਲੀ ਹੇਠ ਸੇਵਾ ਨਿਭਾ ਰਹੇ ਹਨ। ਇਨ੍ਹਾਂ ਕਰਮਚਾਰੀਆਂ ਨੂੰ ਨਾ ਤਾਂ ਪੱਕੀ ਨੌਕਰੀ ਦੀ ਸੁਰੱਖਿਆ ਮਿਲ ਰਹੀ ਹੈ ਅਤੇ ਨਾ ਹੀ ਗੁਜ਼ਾਰੇ ਯੋਗ ਤਨਖਾਹ।

ਆਗੂਆਂ ਨੇ ਕਿਹਾ ਕਿ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਲੰਮੇ ਸਮੇਂ ਤੋਂ ਪੱਕੇ ਰੋਜ਼ਗਾਰ, ਘੱਟੋ-ਘੱਟ ਜੀਊਣ ਯੋਗ ਉਜ਼ਰਤਾਂ ਅਤੇ ਬੁਨਿਆਦੀ ਹੱਕਾਂ ਦੀ ਮੰਗ ਲਈ ਸੰਘਰਸ਼ ਕਰ ਰਿਹਾ ਹੈ, ਪਰ ਮੌਜੂਦਾ ਸਰਕਾਰ ਨੇ ਵੀ ਪਿਛਲੀਆਂ ਸਰਕਾਰਾਂ ਵਾਂਗ ਕਾਮਿਆਂ ਨਾਲ ਧੋਖਾ ਹੀ ਕੀਤਾ ਹੈ। ਬਦਲਾਅ ਦੇ ਨਾਂਅ ‘ਤੇ ਸੱਤਾ ਵਿੱਚ ਆਈ ਸਰਕਾਰ ਦਾ ਅਸਲੀ ਚਿਹਰਾ ਵੀ ਕਾਰਪੋਰੇਟ ਘਰਾਣਿਆਂ ਦੀ ਸੇਵਾ ਅਤੇ ਕਾਮਿਆਂ ਦੇ ਸੰਘਰਸ਼ਾਂ ਨੂੰ ਦਬਾਉਣ ਵਾਲਾ ਸਾਬਤ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬਣਾਈ ਗਈ ਸਬ ਕਮੇਟੀ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਸਹਿਮਤੀ ਅਧਾਰਿਤ ਪ੍ਰਪੋਜ਼ਲ ਤਿਆਰ ਕਰਨ ਦਾ ਭਰੋਸਾ ਦਿੱਤਾ ਸੀ, ਪਰ ਪਿਛਲੇ ਤਿੰਨ ਤੋਂ ਚਾਰ ਸਾਲਾਂ ਵਿੱਚ ਕਮੇਟੀ ਵੱਲੋਂ ਸਿਰਫ਼ ਟਾਲਮਟੋਲ ਅਤੇ ਭਰਮ ਪੈਦਾ ਕਰਨ ਵਾਲੀਆਂ ਨੀਤੀਆਂ ਹੀ ਅਪਣਾਈਆਂ ਗਈਆਂ। ਇੱਥੋਂ ਤੱਕ ਕਿ ਮੁੱਖ ਮੰਤਰੀ ਵੱਲੋਂ ਲਿਖਤੀ ਤੌਰ ‘ਤੇ ਦਿੱਤੀਆਂ ਗਈਆਂ ਮੀਟਿੰਗਾਂ ਵੀ ਆਖ਼ਰੀ ਸਮੇਂ ‘ਤੇ ਰੱਦ ਕਰ ਦਿੱਤੀਆਂ ਗਈਆਂ।

ਆਗੂਆਂ ਨੇ ਦੋਸ਼ ਲਗਾਇਆ ਕਿ ਹੁਣ ਸਰਕਾਰ ਨੇ ਠੇਕਾ ਕਾਮਿਆਂ ਨੂੰ ਰੈਗੂਲਰ ਨਾ ਕਰਨ ਦਾ ਮਨ ਬਣਾ ਲਿਆ ਹੈ ਅਤੇ ਵਿਭਾਗੀ ਅਧਿਕਾਰੀਆਂ ਨੂੰ ਪ੍ਰਪੋਜ਼ਲ ਤਿਆਰ ਕਰਨ ਦੀ ਜ਼ਿੰਮੇਵਾਰੀ ਦੇ ਕੇ ਸੰਘਰਸ਼ ਨੂੰ ਖੰਡਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਸਾਜ਼ਿਸ਼ਾਂ ਕਾਮਿਆਂ ਦੀ ਏਕਤਾ ਨੂੰ ਤੋੜਨ ਲਈ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਮੂੰਹ ਤੋੜ ਜਵਾਬ ਦਿੜ੍ਹਬਾ ਰੈਲੀ ਨੂੰ ਇਤਿਹਾਸਕ ਤੌਰ ‘ਤੇ ਕਾਮਯਾਬ ਬਣਾ ਕੇ ਦਿੱਤਾ ਜਾਵੇਗਾ।

ਟੈਕਨੀਕਲ ਸਰਵਿਸਜ਼ ਯੂਨੀਅਨ ਨੇ ਸਮੂਹ ਰੈਗੂਲਰ ਅਤੇ ਠੇਕਾ ਮੁਲਾਜ਼ਮਾਂ ਸਮੇਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਦਿੜ੍ਹਬਾ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਰੁਜ਼ਗਾਰ ਦੀ ਗਰੰਟੀ ਅਤੇ ਸੁਰੱਖਿਆ ਲਈ ਇਕਜੁੱਟਤਾ ਦਾ ਪ੍ਰਦਰਸ਼ਨ ਕੀਤਾ ਜਾਵੇ।

ਆਗੂਆਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਨਿੱਜੀਕਰਨ ਦੀਆਂ ਨੀਤੀਆਂ ਦੇ ਖ਼ਿਲਾਫ਼ 12 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ ਅਤੇ ਇਸ ਹੜਤਾਲ ਨੂੰ ਕਾਮਯਾਬ ਬਣਾਉਣ ਲਈ ਵੀ ਸਮੂਹ ਕਾਮਿਆਂ ਅਤੇ ਜਥੇਬੰਦੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ।