Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਕਾਦੀਆਂ ਹਲਕੇ 'ਚ ਵਿਕਾਸ ਦੀ ਰਫ਼ਤਾਰ ਤੇਜ਼, ਸੜਕ ਮੁਰੰਮਤ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

 

IMG

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦੀ ਅਗਵਾਈ ਹੇਠ ਕਾਦੀਆਂ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਲੋਕਾਂ ਦੀ ਆਵਾਜਾਈ ਅਤੇ ਸਹੂਲਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਟਾਲਾ–ਕਾਹਨੂੰਵਾਨ ਮਾਰਗ ਤੋਂ ਕਾਲਾ ਬਾਲਾ, ਜੋਗੀ ਚੀਮਾਂ, ਠੀਕਰੀਵਾਲ ਹੁੰਦੇ ਹੋਏ ਕਾਦੀਆਂ ਤੱਕ ਜਾਣ ਵਾਲੀ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਪਿੰਡਾਂ ਦੇ ਸਰਪੰਚ, ਪੰਚ ਅਤੇ ਇਲਾਕੇ ਦੀਆਂ ਮੋਹਤਬਰ ਸਖ਼ਸੀਅਤਾਂ ਵੱਡੀ ਗਿਣਤੀ ਵਿੱਚ ਮੌਜੂਦ ਰਹੀਆਂ।

ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਕਾਦੀਆਂ ਹਲਕੇ ਵਿੱਚ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ ਅਤੇ ਹਰ ਕੰਮ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਹਲਕੇ ਦੇ ਕਈ ਪਿੰਡਾਂ ਵਿੱਚ ਸੜਕਾਂ ਦੇ ਨਿਰਮਾਣ ਅਤੇ ਹੋਰ ਵਿਕਾਸ ਕਾਰਜ ਸਫ਼ਲਤਾਪੂਰਵਕ ਪੂਰੇ ਕੀਤੇ ਗਏ ਹਨ, ਜਦਕਿ ਕਈ ਪ੍ਰੋਜੈਕਟ ਅਜੇ ਵੀ ਤਰੱਕੀ ਅਧੀਨ ਹਨ।

ਉਨ੍ਹਾਂ ਅੱਗੇ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ, ਨੌਜਵਾਨਾਂ ਲਈ ਖੇਡ ਸਟੇਡੀਅਮਾਂ ਦੀ ਤਿਆਰੀ, ਡੇਰਿਆਂ ਤੱਕ ਜਾਣ ਵਾਲੇ ਰਸਤੇ ਪੱਕੇ ਕਰਨ ਵਰਗੇ ਕਈ ਮਹੱਤਵਪੂਰਨ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਜਾ ਰਹੇ ਹਨ।

ਅੰਤ ਵਿੱਚ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀ ਸੇਵਾ ਲਈ ਹਰ ਸਮੇਂ ਉਪਲਬਧ ਹਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ।