Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਨਸ਼ੇ ਦੇ ਦੈਂਤ ਨੇ ਪੁਲਿਸ ਮੁਲਾਜ਼ਮ ਦਾ ਪੁੱਤ ਨਿਗਲਿਆ, ਪੀੜਤ ਪਿਤਾ ਨੇ ਲਾਸ਼ ਸੜਕ 'ਤੇ ਰੱਖ ਕੇ ਕੱਢੀ ਭੜਾਸ, ਕਿਹਾ– "ਬੱਚੇ ਬਚਾਉਣੇ ਹਨ ਤਾਂ ਪੰਜਾਬ...

 

IMG

ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਦੇ ਸਰਕਾਰੀ ਦਾਅਵਿਆਂ ਦੀ ਫ਼ੂਕ ਨਿਕਲਦੀ ਨਜ਼ਰ ਆ ਰਹੀ ਹੈ। ਹੁਣ ਨਸ਼ੇ ਦੀ ਅੱਗ ਦਾ ਸੇਕ ਖ਼ੁਦ ਪੁਲਿਸ ਮੁਲਾਜ਼ਮਾਂ ਦੇ ਘਰਾਂ ਤੱਕ ਪਹੁੰਚ ਗਿਆ ਹੈ। ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਥਾਣਾ ਕੋਟ ਖ਼ਾਲਸਾ ਅਧੀਨ ਆਉਂਦੇ ਇਲਾਕਾ ਗੁਰੂ ਨਾਨਕਪੁਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਹੋਮਗਾਰਡ ਮੁਲਾਜ਼ਮ ਦੇ ਜਵਾਨ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।


ਨਸ਼ਾ ਛੁਡਾਊ ਕੇਂਦਰ ਤੋਂ ਆਏ ਨੂੰ 24 ਘੰਟੇ ਵੀ ਨਹੀਂ ਹੋਏ ਸਨ

ਪੀੜਤ ਪਿਤਾ, ਜੋ ਕਿ ਪੰਜਾਬ ਪੁਲਿਸ ਵਿੱਚ ਬਤੌਰ ਹੋਮਗਾਰਡ ਤੈਨਾਤ ਹਨ, ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਲੰਬੇ ਸਮੇਂ ਤੋਂ ਨਸ਼ੇ ਦੀ ਦਲਦਲ ਵਿੱਚ ਫਸਿਆ ਹੋਇਆ ਸੀ। ਉਨ੍ਹਾਂ ਨੇ ਕਈ ਵਾਰ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾਇਆ। ਹੈਰਾਨੀ ਦੀ ਗੱਲ ਇਹ ਹੈ ਕਿ ਪਿਤਾ ਬੀਤੀ ਰਾਤ ਹੀ ਉਸ ਨੂੰ ਨਸ਼ਾ ਛੁਡਾਊ ਕੇਂਦਰ ਤੋਂ ਘਰ ਲੈ ਕੇ ਆਇਆ ਸੀ। ਪਰ ਅਗਲੀ ਸਵੇਰ ਉਹ ਆਪਣੇ ਇੱਕ ਦੋਸਤ ਨਾਲ ਗਿਆ ਅਤੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਫ਼ਰਾਰ ਹੋ ਗਿਆ।


ਮਾਨ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ 'ਤੇ ਵੱਡੇ ਸਵਾਲ

ਦੁਖੀ ਪਰਿਵਾਰ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਨੌਜਵਾਨ ਦੀ ਲਾਸ਼ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ। ਮ੍ਰਿਤਕ ਦੇ ਪਿਤਾ ਨੇ ਮਾਨ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਇਲਾਕਿਆਂ ਵਿੱਚ ਸ਼ਰੇਆਮ ਘਰ-ਘਰ ਨਸ਼ਾ ਵਿਕ ਰਿਹਾ ਹੈ, ਪਰ ਪੁਲਿਸ ਅਧਿਕਾਰੀ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਵਿੱਚ ਨਾਕਾਮ ਸਿੱਧ ਹੋ ਰਹੇ ਹਨ।


"ਯੋਗੀ ਰਾਜ ਲਿਆਓ ਜਾਂ ਪੰਜਾਬ ਛੱਡ ਦਿਓ"

ਭਾਵੁਕ ਹੁੰਦਿਆਂ ਪੀੜਤ ਪਿਤਾ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ, "ਜੇਕਰ ਪੰਜਾਬ ਦੇ ਲੋਕਾਂ ਨੇ ਆਪਣੇ ਬੱਚਿਆਂ ਦੀਆਂ ਜਾਨਾਂ ਬਚਾਉਣੀਆਂ ਹਨ, ਤਾਂ ਜਾਂ ਤਾਂ ਪੰਜਾਬ ਛੱਡ ਦਿਓ ਜਾਂ ਇੱਥੇ ਯੋਗੀ ਵਰਗਾ ਰਾਜ ਲਿਆਓ।" ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਸਿਰਫ਼ ਕਾਗਜ਼ਾਂ ਤੱਕ ਸੀਮਤ ਹਨ, ਜਦਕਿ ਜ਼ਮੀਨੀ ਹਕੀਕਤ ਵਿੱਚ ਜਵਾਨੀ ਲਗਾਤਾਰ ਸਿਵਿਆਂ ਵੱਲ ਵਧ ਰਹੀ ਹੈ।


ਪ੍ਰਸ਼ਾਸਨਿਕ ਚੁੱਪ ਅਤੇ ਵਗਦਾ ਛੇਵਾਂ ਦਰਿਆ

ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਅਤੇ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਨਸ਼ੇ ਕਾਰਨ ਕਈ ਮਾਵਾਂ ਦੀਆਂ ਕੁੱਖਾਂ ਉੱਜੜ ਚੁੱਕੀਆਂ ਹਨ। ਪੰਜਾਬ ਵਿੱਚ ਵਗ ਰਿਹਾ ਨਸ਼ੇ ਦਾ 'ਛੇਵਾਂ ਦਰਿਆ' ਹੁਣ ਰੱਖਿਅਕਾਂ ਦੇ ਘਰਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਰਿਹਾ ਹੈ, ਜੋ ਕਿ ਸੂਬੇ ਦੀ ਸੁਰੱਖਿਆ ਅਤੇ ਸਿਆਸਤ ਲਈ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ।