Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

  

IMG

ਚੰਡੀਗੜ੍ਹ, 5 ਫਰਵਰੀ: ਬਲਜਿੰਦਰ ਸਿੰਘ ਬੰਟੀ ਨੇ, ਸੈਕਟਰ-68, ਮੋਹਾਲੀ ਦੇ ਜੰਗਲਾਤ ਕੰਪਲੈਕਸ ਵਿਖੇ ਅੱਜ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ (ਪੀ.ਐਸ.ਐਫ.ਡੀ.ਸੀ.) ਦੇ ਨਵੇਂ ਵਾਈਸ- ਚੇਅਰਮੈਨ ਵਜੋਂ ਚਾਰਜ ਸੰਭਾਲਿਆ। ਉਨ੍ਹਾਂ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮਹਿੰਦਰ ਭਗਤ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਆਪਣਾ ਅਹੁਦਾ ਸੰਭਾਲਿਆ।

ਇਸ ਮੌਕੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬਲਜਿੰਦਰ ਸਿੰਘ ਬੰਟੀ ਨੂੰ ਇਹ ਵੱਕਾਰੀ ਜ਼ਿੰਮੇਵਾਰੀ ਸੌਂਪਣ ਲਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵੇਂ ਵਾਈਸ ਚੇਅਰਮੈਨ ਜੰਗਲਾਤ ਵਿਭਾਗ ਦੇ ਵਿਕਾਸ ਕੇਂਦਰਿਤ ਏਜੰਡੇ ਨੂੰ ਅੱਗੇ ਵਧਾਉਣਗੇ, ਜੋ ਬੂਟੇ ਲਗਾਉਣ ਅਤੇ ਹਰਿਆਲੀ ਵਧਾਉਣ ’ਤੇ ਕੇਂਦ੍ਰਿਤ ਹੈ।

ਨਵ- ਨਿਯੁਕਤ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਸ ਨਿਯੁਕਤੀ ਸਦਕਾ ਜ਼ਮੀਨ ਨਾਲ ਜੁੜੇ ਇੱਕ ਸਮਰਪਿਤ ਵਰਕਰ ਨੂੰ ਸਨਮਾਨ ਦਿੱਤਾ ਗਿਆ ਹੈ।

ਕੌਮੀ ਕਨਵੀਨਰ ‘ਆਪ’ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦਾ ਉਨ੍ਹਾਂ ’ਤੇ ਵਿਸ਼ਵਾਸ ਜਤਾਉਣ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਬੰਟੀ ਨੇ ਭਰੋਸਾ ਦਿਵਾਇਆ ਕਿ ਉਹ ਉਮੀਦਾਂ ’ਤੇ ਖ਼ਰੇ ਉੱਤਰਨ ਵਿੱਚ ਕੋਈ ਕਸਰ  ਬਾਕੀ ਨਹੀਂ ਛੱਡਣਗੇ ਅਤੇ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਣਾ ਉਨ੍ਹਾਂ ਲਈ ਮੁੱਢਲੀ ਤਰਜੀਹ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਕੀਮਤੀ ਭਗਤ, ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ, ਮੁੱਖ ਜੰਗਲੀ ਜੀਵ ਵਾਰਡਨ ਬਸੰਤਾ ਰਾਜ ਕੁਮਾਰ ਅਤੇ ਏ.ਪੀ.ਸੀ.ਸੀ.ਐਫ. ਅਤੇ ਸੀ.ਈ.ਓ. (ਪਨਕੈਂਪਾ) ਸੌਰਭ ਗੁਪਤਾ ਵੀ ਮੌਜੂਦ ਸਨ।