
ਪੰਜਾਬ ਭਾਜਪਾ ਨੇ ਪਾਰਟੀ ਦੇ ਸੰਗਠਨਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹੰਕਾਰਪੂਰਕ ਫੈਸਲਾ ਲੈਂਦਿਆਂ ਦੋ ਅਹਿਮ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਪਾਰਟੀ ਨੇ ਵੱਖ-ਵੱਖ ਸੈੱਲਾਂ ਦੀ ਕਾਰਗੁਜ਼ਾਰੀ ਨੂੰ ਮਜ਼ਬੂਤ ਕਰਨ ਦੇ ਮਕਸਦ ਨਾਲ ਇਹ ਨਿਯੁਕਤੀਆਂ ਕੀਤੀਆਂ ਹਨ।
ਪਾਰਟੀ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਅਸ਼ਵਨੀ ਕੁਮਾਰ ਸ਼ਰਮਾ ਨੂੰ ਭਾਜਪਾ ਦੇ ‘ਟਰੇਡ ਯੂਨੀਅਨ ਸੈੱਲ’ ਦਾ ਪੰਜਾਬ ਸੂਬਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਦੀ ਨਿਯੁਕਤੀ ਨਾਲ ਮਜ਼ਦੂਰ ਵਰਗ ਅਤੇ ਟਰੇਡ ਯੂਨੀਅਨਾਂ ਵਿੱਚ ਭਾਜਪਾ ਦੀ ਪਕੜ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਇਸ ਦੇ ਨਾਲ ਹੀ ਪਟਿਆਲਾ ਨਾਲ ਸੰਬੰਧਿਤ ਭੀਮ ਸਿੰਘ ਕੋਟਲੀ ਨੂੰ ਭਾਜਪਾ ਪੰਜਾਬ ਦੇ ‘ਜੀ-ਰਾਮ-ਜੀ ਸੈੱਲ’ ਦਾ ਸੂਬਾ ਕਨਵੀਨਰ ਬਣਾਇਆ ਗਿਆ ਹੈ। ਕੋਟਲੀ ਦੀ ਨਿਯੁਕਤੀ ਨੂੰ ਪਾਰਟੀ ਦੀਆਂ ਸਾਂਸਕ੍ਰਿਤਿਕ ਅਤੇ ਸਮਾਜਿਕ ਸਰਗਰਮੀਆਂ ਨੂੰ ਨਵੇਂ ਆਯਾਮ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦਾ ਸੰਗਠਨਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਜਨਤਾ ਨਾਲ ਸਿੱਧਾ ਸੰਪਰਕ ਵਧਾਉਣ ਵਿੱਚ ਮਦਦ ਮਿਲੇਗੀ।
Social Plugin