
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਫਿਲੌਰ ਵਿੱਚ ਇੱਕ ਮਾਨਸਿਕ ਤੌਰ ‘ਤੇ ਕਮਜ਼ੋਰ ਦਲਿਤ ਨੌਜਵਾਨ ਨਾਲ ਹੋਈ ਸ਼ਰਮਨਾਕ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਸੂ ਮੋਟੋ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁਤਾਬਕ, ਘਟਨਾ ਦੀ ਵੀਡੀਓ ਵਾਇਰਲ ਹੋਣ ਅਤੇ ਮੀਡੀਆ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਤੁਰੰਤ ਕਾਰਵਾਈ ਸ਼ੁਰੂ ਕੀਤੀ ਗਈ।
ਕਮਿਸ਼ਨ ਨੇ ਜਲੰਧਰ ਦਿਹਾਤੀ ਦੇ ਐਸਐਸਪੀ ਨੂੰ 19 ਫਰਵਰੀ 2026 ਤੱਕ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਇਹ ਰਿਪੋਰਟ ਦੋ ਕਾਪੀਆਂ ਵਿੱਚ ਤਿਆਰ ਕਰਕੇ ਭਰਤ ਮਸੀਹ ਰਾਹੀਂ ਨਿੱਜੀ ਤੌਰ ‘ਤੇ ਕਮਿਸ਼ਨ ਦਫ਼ਤਰ ਵਿੱਚ ਪੇਸ਼ ਕੀਤੀ ਜਾਵੇਗੀ।
ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਥਾਨਕ ਲੋਕਾਂ ਅਤੇ ਸਮਾਜਿਕ ਸੰਗਠਨਾਂ ਵੱਲੋਂ ਤਿੱਖਾ ਵਿਰੋਧ ਕੀਤਾ ਗਿਆ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਕਮਿਸ਼ਨ ਨੇ ਇਸ ਮਾਮਲੇ ਨੂੰ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਕਰਾਰ ਦਿੰਦਿਆਂ ਪੁਲਿਸ ਨੂੰ ਤੁਰੰਤ ਅਤੇ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਕਿਹਾ ਹੈ।
Social Plugin