Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

PM ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ, ਪੰਜਾਬ ਨੂੰ ਮਿਲੀਆਂ ਦੋ ਵੱਡੀਆਂ ਹਵਾਈ ਸੌਗਾਤਾਂ

  

IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਦੌਰਾਨ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਨਾਲ ਭੇਂਟ ਕੀਤੀ ਅਤੇ ਰਵਿਦਾਸ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਧਾਨ ਮੰਤਰੀ ਨੇ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆਂ ਗੁਰੂ ਰਵਿਦਾਸ ਜੀ ਦੇ ਸਮਾਜਿਕ ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਯਾਦ ਕੀਤਾ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦਿੱਲੀ ਤੋਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਆਦਮਪੁਰ ਹਵਾਈ ਅੱਡੇ ਦਾ ਨਾਮ ਬਦਲ ਕੇ “ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ, ਆਦਮਪੁਰ” ਰੱਖਣ ਦਾ ਉਦਘਾਟਨ ਕੀਤਾ। ਇਸ ਕਦਮ ਨੂੰ ਰਵਿਦਾਸੀਆ ਸਮਾਜ ਲਈ ਵੱਡੀ ਸਨਮਾਨਜਨਕ ਸੌਗਾਤ ਵਜੋਂ ਦੇਖਿਆ ਜਾ ਰਿਹਾ ਹੈ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਵੇਂ ਟਰਮੀਨਲ ਦਾ ਵਰਚੁਅਲ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਸ਼੍ਰੀ ਕਿੰਜਾਰਾਪੂ ਰਾਮ ਮੋਹਨ ਨਾਇਡੂ ਅਤੇ ਰਾਜ ਮੰਤਰੀ ਸ਼੍ਰੀ ਮੁਰਲੀਧਰ ਮੋਹਲ ਮੌਜੂਦ ਰਹੇ। ਸਾਰੇ ਮਹਿਮਾਨਾਂ ਦਾ ਹਲਵਾਰਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਪੰਜਾਬ ਨੂੰ ਇਹ ਵੱਡੀਆਂ ਸੌਗਾਤਾਂ ਮਿਲਣਾ ਮਾਣ ਦੀ ਗੱਲ ਹੈ। ਉਨ੍ਹਾਂ ਆਖਿਆ ਕਿ ਪ੍ਰਧਾਨ ਮੰਤਰੀ ਮੋਦੀ ਆਮ ਤੌਰ ‘ਤੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਵਾਰਾਣਸੀ ਵਿੱਚ ਮਨਾਉਂਦੇ ਰਹੇ ਹਨ, ਪਰ ਇਸ ਵਾਰ ਪੰਜਾਬ ਦੇ ਡੇਰਾ ਸੱਚਖੰਡ ਬੱਲਾਂ ਵਿਖੇ ਆ ਕੇ ਉਨ੍ਹਾਂ ਨੇ ਸੂਬੇ ਨਾਲ ਆਪਣੀ ਡੂੰਘੀ ਸਾਂਝ ਦਰਸਾਈ ਹੈ।

ਹਲਵਾਰਾ ਹਵਾਈ ਅੱਡੇ ਦਾ ਨਵਾਂ ਟਰਮੀਨਲ ਲੁਧਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਲਈ ਆਰਥਿਕ ਵਿਕਾਸ, ਉਦਯੋਗ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹੇਗਾ, ਜਿਸ ਨਾਲ ਪੰਜਾਬ ਦੀ ਹਵਾਈ ਕਨੈਕਟੀਵਿਟੀ ਨੂੰ ਵੱਡਾ ਹੁਲਾਰਾ ਮਿਲੇਗਾ।