Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮੁਕੇਰੀਆਂ 'ਚ ਦਰਦਨਾਕ ਸੜਕ ਹਾਦਸਾ: ਤੇਲ ਦੇ ਟੈਂਕਰ ਨਾਲ ਟੱਕਰ ‘ਚ ਐਕਟਿਵਾ ਸਵਾਰ ਦੋ ਨੌਜਵਾਨ ਲੜਕੀਆਂ ਦੀ ਮੌਕੇ ‘ਤੇ ਮੌਤ

 

IMG

ਮੁਕੇਰੀਆਂ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਐਕਟਿਵਾ ‘ਤੇ ਸਵਾਰ ਦੋ ਨੌਜਵਾਨ ਲੜਕੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨਾਲ ਪੂਰੇ ਇਲਾਕੇ ਵਿੱਚ ਗ਼ਮ ਦਾ ਮਾਹੌਲ ਬਣ ਗਿਆ ਹੈ।

ਜਾਣਕਾਰੀ ਅਨੁਸਾਰ ਰਾਗਨੀ ਅਤੇ ਅੰਚਲ, ਜੋ ਕਿ ਮੁਕੇਰੀਆਂ ਦੇ ਕਲਗੀਧਰ ਇਲਾਕੇ ਦੀਆਂ ਰਹਿਣ ਵਾਲੀਆਂ ਸਨ, ਇੱਕ ਨਿੱਜੀ ਪੈਲੇਸ ਵਿੱਚ ਹੋ ਰਹੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੀ ਐਕਟਿਵਾ ‘ਤੇ ਜਾ ਰਹੀਆਂ ਸਨ। ਜਦੋਂ ਉਹ ਆਰਮੀ ਗਰਾਊਂਡ ਦੇ ਸਾਹਮਣੇ ਪਹੁੰਚੀਆਂ ਤਾਂ ਉਸ ਸਮੇਂ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਇੱਕ ਤੇਲ ਦੇ ਟੈਂਕਰ ਨਾਲ ਉਨ੍ਹਾਂ ਦੀ ਐਕਟਿਵਾ ਦੀ ਭਿਆਨਕ ਟੱਕਰ ਹੋ ਗਈ।

ਟੱਕਰ ਇੰਨੀ ਤਿੱਖੀ ਸੀ ਕਿ ਦੋਵਾਂ ਲੜਕੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਹਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਦੀ ਖ਼ਬਰ ਮਿਲਦੇ ਹੀ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਮੌਕੇ ‘ਤੇ ਇਕੱਠੇ ਹੋ ਗਏ।

ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਟੈਂਕਰ ਚਾਲਕ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਨੇ ਦੋਵਾਂ ਲੜਕੀਆਂ ਦੀਆਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।