Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 'ਚ ਡੈਲੀਗੇਟਾਂ ਨੇ ਮਾਣਿਆ ਪੰਜਾਬੀ ਸੱਭਿਆਚਾਰ ਦਾ ਰੰਗ, ਗਾਇਕੀ ਤੇ ਲੋਕ ਨਾਚਾਂ ਨੇ ਮੋਹਿਆ ਮਨ

  

IMG

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ–2026 ਦੌਰਾਨ ਨਿਵੇਸ਼ ਅਤੇ ਉਦਯੋਗਿਕ ਮੌਕਿਆਂ ਦੇ ਨਾਲ-ਨਾਲ ਪੰਜਾਬੀ ਸੱਭਿਆਚਾਰ ਦੀ ਰੰਗਤ ਨੇ ਵੀ ਦੇਸ਼-ਵਿਦੇਸ਼ ਤੋਂ ਆਏ ਡੈਲੀਗੇਟਾਂ ਨੂੰ ਖੂਬ ਆਕਰਸ਼ਿਤ ਕੀਤਾ। ਪੰਜਾਬ ਸਰਕਾਰ ਵੱਲੋਂ ਮਹਿਮਾਨਾਂ ਲਈ ਖਾਸ ਤੌਰ ‘ਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਰਾਹੀਂ ਪੰਜਾਬ ਦੀ ਧਨਾਢ ਲੋਕ-ਸੰਸਕ੍ਰਿਤੀ ਨੂੰ ਉਜਾਗਰ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਇਹ ਕਿਹਾ ਗਿਆ ਸੀ ਕਿ ਸੰਮੇਲਨ ਵਿੱਚ ਸ਼ਾਮਲ ਹੋਣ ਵਾਲੇ ਡੈਲੀਗੇਟ ਪੰਜਾਬ ਦੇ ਗਾਣੇ, ਨਾਚ ਤੇ ਖਾਣੇ ਦਾ ਅਸਲ ਸੁਆਦ ਮਾਣਣਗੇ।

ਇਸ ਤਹਿਤ ਮੋਹਾਲੀ ਗੋਲਫ ਰੇਂਜ ਵਿਖੇ ਇੱਕ ਸ਼ਾਨਦਾਰ ਸੱਭਿਆਚਾਰਕ ਸ਼ਾਮ ਕਰਵਾਈ ਗਈ, ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਮਾਗਮ ਨੂੰ ਯਾਦਗਾਰ ਬਣਾ ਦਿੱਤਾ। ਰਣਜੀਤ ਬਾਵਾ ਨੇ ਆਪਣੇ ਲੋਕਪ੍ਰਿਯ ਗੀਤਾਂ ਦੀ ਪੇਸ਼ਕਾਰੀ ਕਰਦਿਆਂ ਮਾਹੌਲ ਨੂੰ ਜੋਸ਼ ਨਾਲ ਭਰ ਦਿੱਤਾ, ਜਿਸ ਉੱਤੇ ਡੈਲੀਗੇਟਾਂ ਨੇ ਭੰਗੜਾ ਪਾ ਕੇ ਖੂਬ ਮਜ਼ਾ ਲਿਆ। ਉਨ੍ਹਾਂ ਨੇ “ਹੈਵੀਵੇਟ ਭੰਗੜਾ”, “ਫੈਮਿਲੀ ਦੀ ਮੈਂਬਰ”, “ਸ਼ੇਰ”, “ਮੁਕਾਬਲਾ” ਅਤੇ “ਛੋਟੇ ਛੋਟੇ ਘਰਾਂ” ਵਰਗੇ ਗੀਤ ਗਾ ਕੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।

ਦੂਜੇ ਪਾਸੇ ਹਰਜੀਤ ਹਰਮਨ ਨੇ ਆਪਣੀ ਗਾਇਕੀ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਕਰਦਿਆਂ ਪੰਜਾਬੀ ਰਿਵਾਇਤਾਂ ਅਤੇ ਸੱਭਿਆਚਾਰ ਦੀ ਝਲਕ ਪੇਸ਼ ਕੀਤੀ। ਉਨ੍ਹਾਂ ਦੇ ਪ੍ਰਸਿੱਧ ਗੀਤ “ਜਿੱਥੋਂ ਮਰਜ਼ੀ ਵੰਗਾਂ ਚੜ੍ਹਵਾ ਲਈਂ”, “ਮਿੱਤਰਾਂ ਦਾ ਨਾਮ ਚੱਲਦਾ”, “ਪੰਜਾਬ ਗੁਰੂਆਂ ਦੀ ਕ੍ਰਿਪਾ ਨਾਲ ਵੱਸਦਾ ਹੈ” ਅਤੇ “ਚੌਵੀ ਕੈਰੇਟ ਗੋਲਡ” ਨੇ ਸਮਾਗਮ ਵਿੱਚ ਸ਼ਾਮਲ ਲੋਕਾਂ ਨੂੰ ਖੂਬ ਰਮਾਇਆ।

ਇਸ ਦੌਰਾਨ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦੀਆਂ ਵਾਹ-ਵਾਹੀਆਂ ਹਾਸਲ ਕੀਤੀਆਂ ਅਤੇ ਪੰਜਾਬੀ ਰਿਵਾਇਤੀ ਕਲਾਵਾਂ ਦੀ ਸੋਭਾ ਨੂੰ ਹੋਰ ਨਿਖਾਰਿਆ।

ਪੰਜਾਬ ਦੇ ਉਦਯੋਗ, ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸੰਜੀਵ ਅਰੋੜਾ ਨੇ ਇਸ ਮੌਕੇ ਦੇਸ਼-ਵਿਦੇਸ਼ ਤੋਂ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਿਵੇਸ਼ਕਾਂ ਨੂੰ ਸਿਰਫ਼ ਉਦਯੋਗਿਕ ਮੌਕੇ ਹੀ ਨਹੀਂ, ਸਗੋਂ ਪੰਜਾਬ ਦੀ ਸੰਸਕ੍ਰਿਤਿਕ ਧਰੋਹਰ ਨਾਲ ਵੀ ਜਾਣੂ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਨਾਲ-ਨਾਲ ਪੰਜਾਬ ਦੀ ਮਹਿਮਾਨਨਿਵਾਜ਼ੀ ਅਤੇ ਸੱਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪੇਸ਼ ਕਰਨ ਦਾ ਵਧੀਆ ਮੌਕਾ ਹੈ।

ਇਸ ਮੌਕੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਸਮੇਤ ਹੋਰ ਕਈ ਅਹਿਮ ਸ਼ਖ਼ਸੀਅਤਾਂ ਵੀ ਮੌਜੂਦ ਸਨ। ਸੰਮੇਲਨ ਵਿੱਚ ਸ਼ਾਮਲ ਡੈਲੀਗੇਟਾਂ ਨੇ ਸੱਭਿਆਚਾਰਕ ਪ੍ਰੋਗਰਾਮ ਦੇ ਨਾਲ ਪੰਜਾਬੀ ਪਕਵਾਨਾਂ ਦਾ ਸੁਆਦ ਵੀ ਮਾਣਿਆ ਅਤੇ ਪੰਜਾਬ ਦੀ ਰਿਵਾਇਤੀ ਮਹਿਮਾਨਨਿਵਾਜ਼ੀ ਦੀ ਖੂਬ ਪ੍ਰਸ਼ੰਸਾ ਕੀਤੀ।