Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ: ‘ਦੇਸ਼ 'ਚ ਲੌਕਡਾਊਨ ਦੀ ਕੋਈ ਸੰਭਾਵਨਾ ਨਹੀਂ, ਤੇਲ ਦੇ ਭੰਡਾਰ ਪੂਰੀ ਤਰ੍ਹਾਂ ਸੁਰੱਖਿਅਤ’

 

IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬੀਤੇ ਦਿਨ ਹੋਈ ਅਹਿਮ ਬੈਠਕ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਸੂਬਾ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਦੇਸ਼ ਵਿੱਚ ਤਾਲਾਬੰਦੀ (Lockdown) ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਪ੍ਰਧਾਨ ਮੰਤਰੀ ਨੇ ਵੀ ਇਸ ਸਬੰਧੀ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਕਿਸੇ ਵੀ ਸਥਿਤੀ ਵਿੱਚ ਪੰਜਾਬ ਦੇਸ਼ ਦਾ ਢਿੱਡ ਭਰਨ ਲਈ ਅਨਾਜ ਦੇ ਭੰਡਾਰ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ।


ਸੂਬੇ ਵਿੱਚ ਤੇਲ ਦੀ ਕਿੱਲਤ ਬਾਰੇ ਚੱਲ ਰਹੀਆਂ ਚਰਚਾਵਾਂ ਨੂੰ ਵਿਰਾਮ ਦਿੰਦਿਆਂ ਮੁੱਖ ਮੰਤਰੀ ਨੇ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ:


ਪੈਟਰੋਲ: 12 ਦਿਨਾਂ ਦਾ ਸਟਾਕ


ਡੀਜ਼ਲ: 14 ਦਿਨਾਂ ਦਾ ਸਟਾਕ


LPG ਗੈਸ: 6 ਦਿਨਾਂ ਦਾ ਸਟਾਕ ਮੌਜੂਦ ਹੈ।


ਸੀ.ਐੱਮ. ਮਾਨ ਨੇ ਕਿਹਾ ਕਿ ਦੋ ਮਹੀਨੇ ਪਹਿਲਾਂ ਵੀ ਸਥਿਤੀ ਇਹੀ ਸੀ, ਇਸ ਲਈ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਘਰਾਂ ਵਿੱਚ ਤੇਲ ਸਟੋਰ ਕਰਨਾ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਡਿਪਟੀ ਕਮਿਸ਼ਨਰਾਂ ਨਾਲ ਸੰਪਰਕ ਕਰਕੇ ਪੈਟਰੋਲ ਪੰਪਾਂ 'ਤੇ ਲੱਗੀਆਂ ਬੇਲੋੜੀਆਂ ਲਾਈਨਾਂ ਦੀ ਜਾਂਚ ਕਰਨ। ਜੇਕਰ ਕੋਈ ਪੰਪ ਮਾਲਕ ਮਹਿੰਗੇ ਭਾਅ ਤੇਲ ਵੇਚਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਾਲ ਮੀਟਿੰਗ ਦੌਰਾਨ ਉਨ੍ਹਾਂ ਨੇ ਆਉਣ ਵਾਲੇ ਹਾੜੀ ਦੇ ਸੀਜ਼ਨ ਦਾ ਮੁੱਦਾ ਵਿਸ਼ੇਸ਼ ਤੌਰ 'ਤੇ ਉਠਾਇਆ ਹੈ। ਉਨ੍ਹਾਂ ਕਿਹਾ, "ਸਾਡੀ ਕਣਕ ਦੀ ਫਸਲ ਤਿਆਰ ਹੈ, ਜਿਸ ਲਈ ਟਰੈਕਟਰਾਂ, ਕੰਬਾਈਨਾਂ ਅਤੇ ਟਰੱਕਾਂ ਨੂੰ ਵੱਡੀ ਮਾਤਰਾ ਵਿੱਚ ਡੀਜ਼ਲ ਦੀ ਲੋੜ ਪਵੇਗੀ। ਅਸੀਂ ਯਕੀਨੀ ਬਣਾਵਾਂਗੇ ਕਿ ਫਸਲ ਮੰਡੀਆਂ ਤੱਕ ਪਹੁੰਚਣ ਅਤੇ ਗੋਦਾਮਾਂ ਵਿੱਚ ਭੇਜਣ ਤੱਕ ਤੇਲ ਦੀ ਕੋਈ ਕਮੀ ਨਾ ਆਵੇ।"


ਪ੍ਰਧਾਨ ਮੰਤਰੀ ਨੂੰ ਕੀਤੀ ਬੇਨਤੀ ਬਾਰੇ ਜਾਣਕਾਰੀ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਰਤ ਦੇ ਦੂਜੇ ਦੇਸ਼ਾਂ ਨਾਲ ਚੰਗੇ ਸਬੰਧ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਸਮਾਂ 140 ਕਰੋੜ ਭਾਰਤੀਆਂ ਲਈ ਦੋਸਤੀ ਨਿਭਾਉਣ ਦਾ ਹੈ ਤਾਂ ਜੋ ਪੈਟਰੋਲੀਅਮ ਉਤਪਾਦਾਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਵਿਘਨ ਨਾ ਪਵੇ। ਉਨ੍ਹਾਂ ਦੱਸਿਆ ਕਿ ਕੇਂਦਰ ਨੇ 41 ਦੇਸ਼ਾਂ ਨਾਲ ਸਮਝੌਤੇ ਕੀਤੇ ਹਨ ਅਤੇ ਦੇਸ਼ ਕੋਲ 60 ਦਿਨਾਂ ਦਾ ਤੇਲ ਭੰਡਾਰ ਸੁਰੱਖਿਅਤ ਹੈ।