Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਕਣਕ ਦੀ ਖ਼ਰੀਦ 'ਚ ਦੇਰੀ ਖ਼ਿਲਾਫ਼ ਕਿਸਾਨਾਂ ਦਾ ਹੱਲਾਬੋਲ, 17 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ

 

IMG

ਕੁਦਰਤੀ ਮਾਰ ਹੇਠ ਆਈ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਪੰਜਾਬ ਦੇ ਕਿਸਾਨਾਂ ਦਾ ਸਬਰ ਹੁਣ ਜਵਾਬ ਦੇ ਗਿਆ ਹੈ। ਮੰਡੀਆਂ ਵਿੱਚ ਰੁਲ ਰਹੇ ਅੰਨਦਾਤੇ ਦੀ ਬਾਂਹ ਨਾ ਫੜਨ ਦੇ ਵਿਰੋਧ ਵਿੱਚ ਸੂਬੇ ਦੀਆਂ ਤਮਾਮ ਵੱਡੀਆਂ ਕਿਸਾਨ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। 'ਸੰਯੁਕਤ ਕਿਸਾਨ ਮੋਰਚਾ' ਅਤੇ 'ਕਿਸਾਨ ਮਜ਼ਦੂਰ ਮੋਰਚਾ' ਸਮੇਤ ਕਈ ਹੋਰ ਧਿਰਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ 17 ਅਪ੍ਰੈਲ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੂਰੇ ਸੂਬੇ ਵਿੱਚ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ।


ਇਸ ਰੇਲ ਰੋਕੋ ਪ੍ਰੋਗਰਾਮ ਦੀ ਖ਼ਾਸ ਗੱਲ ਇਹ ਹੈ ਕਿ ਇਸ ਵਾਰ ਵੱਖ-ਵੱਖ ਵਿਚਾਰਧਾਰਾ ਵਾਲੀਆਂ ਜਥੇਬੰਦੀਆਂ, ਜਿਨ੍ਹਾਂ ਵਿੱਚ ਸੁਖਵਿੰਦਰ ਸਿੰਘ ਸਭਰਾ, ਮਨਜੀਤ ਸਿੰਘ ਧਨੇਰ, ਡਾ. ਦਰਸ਼ਨ ਪਾਲ ਅਤੇ ਜਸਵਿੰਦਰ ਲੌਂਗੋਵਾਲ ਦੀਆਂ ਅਗਵਾਈ ਵਾਲੀਆਂ ਯੂਨੀਅਨਾਂ ਸ਼ਾਮਲ ਹਨ, ਇੱਕ ਮੰਚ 'ਤੇ ਇਕੱਠੀਆਂ ਹੋਈਆਂ ਹਨ। ਆਗੂਆਂ ਨੇ ਸਪੱਸ਼ਟ ਕੀਤਾ ਕਿ ਕਣਕ ਦੀ ਲੁੱਟ ਅਤੇ ਬੇਕਦਰੀ ਵਿਰੁੱਧ ਇਹ ਸਾਂਝਾ ਹੱਲਾਬੋਲ ਹੋਵੇਗਾ।


ਬੇਮੌਸਮੀ ਬਾਰਿਸ਼ ਕਾਰਨ ਦਾਣਾ ਖਰਾਬ ਹੋਣ ਕਰਕੇ ਕਿਸਾਨਾਂ ਨੇ ਮੰਗ ਕੀਤੀ ਹੈ ਕਿ ਖ਼ਰੀਦ ਦੇ ਪੁਰਾਣੇ ਨਿਯਮਾਂ ਵਿੱਚ ਤੁਰੰਤ ਛੋਟ ਦਿੱਤੀ ਜਾਵੇ।


ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਮਜ਼ਬੂਰੀ ਦਾ ਫਾਇਦਾ ਚੁੱਕਦਿਆਂ ਫ਼ਸਲ ਦੇ ਭਾਅ 'ਤੇ ਨਾਜਾਇਜ਼ ਕੱਟ ਲਾਇਆ ਜਾ ਰਿਹਾ ਹੈ।


ਮੰਡੀਆਂ ਵਿੱਚ ਬਾਰਦਾਨੇ ਦੀ ਕਮੀ ਅਤੇ ਕਿਸਾਨਾਂ ਲਈ ਪੀਣ ਵਾਲੇ ਪਾਣੀ ਤੇ ਸ਼ੈੱਡਾਂ ਦੇ ਨਾਕਸ ਪ੍ਰਬੰਧਾਂ 'ਤੇ ਵੀ ਸਖ਼ਤ ਨਾਰਾਜ਼ਗੀ ਜਤਾਈ ਗਈ ਹੈ।


ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਸਰਕਾਰਾਂ ਸਿਰਫ਼ ਫੋਕੀ ਬਿਆਨਬਾਜ਼ੀ ਕਰ ਰਹੀਆਂ ਹਨ, ਜਦਕਿ ਜ਼ਮੀਨੀ ਪੱਧਰ 'ਤੇ ਕਿਸਾਨ ਹੜ੍ਹਾਂ ਅਤੇ ਗੜ੍ਹੇਮਾਰੀ ਦੀ ਦੋਹਰੀ ਮਾਰ ਝੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਰੇਲਾਂ ਰੋਕਣਾ ਉਨ੍ਹਾਂ ਦਾ ਸ਼ੌਕ ਨਹੀਂ ਬਲਕਿ ਮਜ਼ਬੂਰੀ ਹੈ। ਜੇਕਰ 17 ਅਪ੍ਰੈਲ ਤੱਕ ਖ਼ਰੀਦ ਪ੍ਰਕਿਰਿਆ ਸੁਚਾਰੂ ਨਾ ਹੋਈ, ਤਾਂ ਇਸ ਤੋਂ ਬਾਅਦ ਤਿੱਖੇ ਅੰਦੋਲਨ ਦੀ ਰੂਪ-ਰੇਖਾ ਉਲੀਕੀ ਜਾਵੇਗੀ।


ਪੰਜਾਬ ਭਰ ਦੀਆਂ ਜਥੇਬੰਦੀਆਂ ਨੂੰ ਇਸ ਐਕਸ਼ਨ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਸੁੱਤੀਆਂ ਸਰਕਾਰਾਂ ਨੂੰ ਜਗਾਇਆ ਜਾ ਸਕੇ।