Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਗੈਂਗਸਟਰਾਂ ਤੇ ਵਾਰ ਦਾ 78ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਈਂ ਛਾਪੇਮਾਰੀ ; 192 ਗ੍ਰਿਫ਼ਤਾਰ

 

IMG

ਚੰਡੀਗੜ੍ਹ, 8 ਅਪ੍ਰੈਲ: 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 78ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ  400 ਟਿਕਾਣਿਆਂ ਤੇ ਛਾਪੇਮਾਰੀ ਕੀਤੀ।


 ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।


78ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਤੋਂ ਬਾਅਦ 192 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ  ਗ੍ਰਿਫ਼ਤਾਰੀਆਂ  ਦੀ ਕੁੱਲ ਗਿਣਤੀ 19,642 ਹੋ ਗਈ ਹੈ ।


ਇਸ ਤੋਂ ਇਲਾਵਾ 109 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ  ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ ।


 ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁਧ" ਦੇ 403ਵੇਂ ਦਿਨ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ  ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 841 ਗ੍ਰਾਮ ਹੈਰੋਇਨ, 860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 25,550 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 403 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 24 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।