
ਪੰਜਾਬ ਸਰਕਾਰ ਦੀ ਲੋਕ-ਹਿਤੈਸ਼ੀ ਪਹਿਲ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਦੇ ਤਹਿਤ ਰੂਪਨਗਰ ਦੇ ਬੇਲਾ ਚੌਂਕ ਤੋਂ ਲਗਭਗ 80 ਸ਼ਰਧਾਲੂਆਂ ਦਾ ਜਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਭੇਜਿਆ ਗਿਆ। ਇਹ ਯਾਤਰਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਸੁਚੱਜੇ ਢੰਗ ਨਾਲ ਆਯੋਜਿਤ ਕੀਤੀ ਗਈ।
ਰਵਾਨਗੀ ਸਮੇਂ ਐਮਸੀ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ ਅਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਇਸ ਦੌਰਾਨ ਇਲਾਕੇ ਵਿੱਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਸੀ ਅਤੇ ਸ਼ਰਧਾਲੂਆਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ।
ਸੰਬੋਧਨ ਕਰਦਿਆਂ ਭਾਗ ਸਿੰਘ ਮਦਾਨ ਨੇ ਕਿਹਾ ਕਿ ਇਹ ਯੋਜਨਾ ਆਮ ਲੋਕਾਂ ਲਈ ਵੱਡੀ ਰਹਤ ਲੈ ਕੇ ਆਈ ਹੈ, ਜਿਸ ਨਾਲ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਸੁਖਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਹੋਰ ਬੋਲਣ ਵਾਲਿਆਂ ਨੇ ਵੀ ਕਿਹਾ ਕਿ ਤੀਰਥ ਯਾਤਰਾਵਾਂ ਨਾਲ ਨਾ ਸਿਰਫ਼ ਧਾਰਮਿਕ ਭਾਵਨਾਵਾਂ ਨੂੰ ਮਜ਼ਬੂਤੀ ਮਿਲਦੀ ਹੈ, ਸਗੋਂ ਸੱਭਿਆਚਾਰਕ ਜੁੜਾਅ ਵੀ ਵਧਦਾ ਹੈ। ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਆਵਾਜਾਈ, ਰਹਾਇਸ਼ ਅਤੇ ਖਾਣ-ਪੀਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣੀ ਆਤਮਿਕ ਯਾਤਰਾ ਪੂਰੀ ਕਰ ਸਕਣ।
ਇਸ ਮੌਕੇ ਨੀਲਮ ਰਾਣੀ, ਜੋਤੀ ਸੈਣੀ, ਇਸ਼ੂ ਧਵਨ, ਚੇਤਨ ਕਾਲੀਆ, ਕਪੂਰ ਸਾਹਿਬ, ਵਿੱਕੀ ਧਵਨ, ਸੁਹੈਲ ਸੈਣੀ ਸਮੇਤ ਕਈ ਹੋਰ ਸ਼ਰਧਾਲੂ ਵੀ ਮੌਜੂਦ ਸਨ।
Social Plugin