
ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰ ਵਿਭਾਗ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਗਾਇਕਾ ਆਸ਼ਾ ਭੌਂਸਲੇ ਦੇ ਦੇਹਾਂਤ ‘ਤੇ ਗਹਿਰਾ ਸ਼ੋਕ ਪ੍ਰਗਟ ਕਰਦੇ ਹੋਏ ਕਿਹਾ ਕਿ ਦੇਸ਼ ਨੇ ਆਪਣੀ ਇੱਕ ਅਨਮੋਲ ਧੀ ਨੂੰ ਖੋ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਸ਼ਾ ਭੌਂਸਲੇ ਸਿਰਫ਼ ਇੱਕ ਮਹਾਨ ਗਾਇਕਾ ਹੀ ਨਹੀਂ ਸਗੋਂ ਭਾਰਤੀ ਸੰਗੀਤ ਦੀ ਇੱਕ ਅਮਰ ਪਹਚਾਣ ਸਨ, ਜਿਨ੍ਹਾਂ ਨੇ ਆਪਣੇ ਕਰੀਅਰ ਦੌਰਾਨ ਹਜ਼ਾਰਾਂ ਗੀਤ ਗਾ ਕੇ ਸੰਗੀਤ ਜਗਤ ਨੂੰ ਅਮੂਲ ਯੋਗਦਾਨ ਦਿੱਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਅਚਾਨਕ ਵਿਛੋੜਾ ਸਾਰੇ ਦੇਸ਼ ਲਈ ਇੱਕ ਵੱਡਾ ਸਦਮਾ ਹੈ। ਉਨ੍ਹਾਂ ਨੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੁੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਅਸਹਿਣਯ ਦੁੱਖ ਸਹਿਣ ਦੀ ਤਾਕਤ ਦੇਵੇ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਆਸ਼ਾ ਭੌਂਸਲੇ ਦੀ ਮਿੱਠੀ ਆਵਾਜ਼ ਅਤੇ ਯਾਦਾਂ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜੀਊਂਦੀਆਂ ਰਹਿਣਗੀਆਂ।
Social Plugin