
ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ ਨਵਾਂ ਭੂਚਾਲ ਆ ਗਿਆ ਜਦੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਆਮ ਆਦਮੀ ਪਾਰਟੀ (ਆਪ) ਦੀ ਲੀਡਰਸ਼ਿਪ ਵਿਚਾਲੇ ਚੱਲ ਰਹੀ ਖਿੱਚੋਤਾਣ ਜਨਤਕ ਰੂਪ ਵਿੱਚ ਸਾਹਮਣੇ ਆ ਗਈ। ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਰਾਘਵ ਚੱਢਾ ਨੂੰ ਦਿੱਤੀ ਗਈ 'Z' ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਕਾਰਵਾਈ ਨੇ ਸਿਆਸੀ ਹਲਕਿਆਂ ਵਿੱਚ ਚਰਚਾ ਛੇੜ ਦਿੱਤੀ ਹੈ ਕਿ ਪਾਰਟੀ ਅਤੇ ਚੱਢਾ ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਰਾਘਵ ਚੱਢਾ ਦੀ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਵੱਡੀ ਗਿਣਤੀ ਵਿੱਚ ਜਵਾਨਾਂ ਅਤੇ ਗੱਡੀਆਂ ਦੇ ਕਾਫ਼ਲੇ ਨੂੰ ਹੁਣ ਵਾਪਸ ਬੁਲਾ ਲਿਆ ਗਿਆ ਹੈ।
ਇਹ ਵਿਵਾਦ ਉਸ ਵੇਲੇ ਸ਼ੁਰੂ ਹੋਇਆ ਸੀ ਜਦੋਂ ਰਾਘਵ ਚੱਢਾ ਨੂੰ ਰਾਜ ਸਭਾ ਵਿੱਚ ਪਾਰਟੀ ਦੇ 'ਉਪ-ਨੇਤਾ' (Deputy Leader) ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਇਸ ਤੋਂ ਤੁਰੰਤ ਬਾਅਦ ਹੁਣ ਸੁਰੱਖਿਆ ਵਾਪਸ ਲੈਣਾ ਇਸ ਗੱਲ ਦਾ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਚੱਢਾ ਦਾ ਪਾਰਟੀ ਵਿੱਚ ਕੱਦ ਘਟਾਇਆ ਜਾ ਰਿਹਾ ਹੈ।
ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ 'ਤੇ ਸਿਆਸਤ ਹੋਰ ਭਖਣ ਦੀ ਉਮੀਦ ਹੈ।
Social Plugin