Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਨਗਰ ਕੌਂਸਲ ਚੋਣਾਂ ‘ਚ ‘ਆਪ’ ਨੂੰ ਵੱਡੀ ਕਾਮਯਾਬੀ, 2 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ

 

IMG

ਕੋਟਕਪੂਰਾ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਮਹੱਤਵਪੂਰਨ ਜਿੱਤ ਦਰਜ ਕਰਦਿਆਂ ਦੋ ਵਾਰਡਾਂ ਵਿੱਚ ਆਪਣੇ ਉਮੀਦਵਾਰਾਂ ਨੂੰ ਬਿਨਾਂ ਮੁਕਾਬਲੇ ਜੇਤੂ ਬਣਾਇਆ ਹੈ। ਵਾਰਡ ਨੰਬਰ 22 ਤੋਂ ਗੈਰੀ ਵੜਿੰਗ ਅਤੇ ਵਾਰਡ ਨੰਬਰ 23 ਤੋਂ ਪੂਜਾ ਰਾਣੀ ਪਤਨੀ ਮਨਪ੍ਰੀਤ ਸ਼ਰਮਾ ਕਾਕੂ ਨੂੰ ਬਿਨਾਂ ਚੋਣ ਮੁਕਾਬਲੇ ਦੇ ਹੀ ਜੇਤੂ ਐਲਾਨਿਆ ਗਿਆ। ਇਸ ਜਿੱਤ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਇਸ ਸਬੰਧੀ ਕੋਟਕਪੂਰਾ ਸਥਿਤ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਵਿਧਾਨਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਧਰਮਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਵੱਲੋਂ ਨਵੇਂ ਚੁਣੇ ਗਏ ਨੁਮਾਇੰਦਿਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦੋਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਪਾਰਟੀ ਦੀ ਜਿੱਤ ਨੂੰ ਲੋਕਾਂ ਦੇ ਭਰੋਸੇ ਦੀ ਜਿੱਤ ਕਰਾਰ ਦਿੱਤਾ।

ਗੁਰਪ੍ਰੀਤ ਕੌਰ ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸਮੁੱਖੀ ਸੋਚ ‘ਤੇ ਆਪਣਾ ਵਿਸ਼ਵਾਸ ਜਤਾਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਚੁਣੇ ਗਏ ਐਮਸੀ ਇਲਾਕੇ ਦੀਆਂ ਮੁੱਢਲੀਆਂ ਸਮੱਸਿਆਵਾਂ ਨੂੰ ਤਰਜੀਹ ਦੇਣਗੇ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਉਤਰਣਗੇ। ਨਾਲ ਹੀ ਉਨ੍ਹਾਂ ਨੇ ਪਾਰਟੀ ਦੇ ਹੋਰ ਉਮੀਦਵਾਰਾਂ ਨੂੰ ਵੀ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ।

ਇਸ ਮੌਕੇ ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਇਹ ਜਿੱਤ ਪਾਰਟੀ ਦੀ ਮਜ਼ਬੂਤ ਜਨਅਧਾਰ ਅਤੇ ਲੋਕਾਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੋਟਕਪੂਰਾ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਯੋਜਨਾਵਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ।

ਉੱਥੇ ਹੀ ਨਵੇਂ ਚੁਣੇ ਗਏ ਐਮਸੀ ਗੈਰੀ ਵੜਿੰਗ ਨੇ ਪਾਰਟੀ ਹਾਈਕਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕ ਸੇਵਾ ਨੂੰ ਆਪਣਾ ਮੁੱਖ ਫਰਜ਼ ਮੰਨਦੇ ਹਨ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੂਰੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ।