
ਨਗਰ ਨਿਗਮ ਬਠਿੰਡਾ ਸਮੇਤ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਆਖਰੀ ਦਿਨ ਵੱਡੀ ਗਿਣਤੀ ਵਿੱਚ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਭਰੇ, ਜਿਸ ਨਾਲ ਕੁੱਲ ਨਾਮਜ਼ਦਗੀਆਂ ਦੀ ਗਿਣਤੀ 1118 ਤੱਕ ਪਹੁੰਚ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਬਠਿੰਡਾ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ ਸਭ ਤੋਂ ਵੱਧ 282 ਨਾਮਜ਼ਦਗੀਆਂ ਦਾਖਲ ਹੋਈਆਂ ਹਨ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 70, ਗੋਨਿਆਣਾ ਲਈ 61, ਕੋਟਫੱਤਾ ਲਈ 36, ਮੌੜ ਮੰਡੀ ਲਈ 97, ਰਾਮਾਂ ਮੰਡੀ ਲਈ 62 ਅਤੇ ਸੰਗਤ ਮੰਡੀ ਲਈ 29 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਤੋਂ ਇਲਾਵਾ ਨਗਰ ਪੰਚਾਇਤ ਮਹਿਰਾਜ ਲਈ 83, ਮਲੂਕਾ ਲਈ 54, ਭਗਤਾ ਭਾਈਕਾ ਲਈ 80, ਕੋਟਸ਼ਮੀਰ ਲਈ 43, ਨਥਾਣਾ ਲਈ 45, ਲਹਿਰਾ ਮੁਹੱਬਤ ਲਈ 45, ਭਾਈਰੂਪਾ ਲਈ 77 ਅਤੇ ਕੋਠਾ ਗੁਰੂ ਲਈ 54 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਚੋਣ ਅਧਿਕਾਰੀਆਂ ਮੁਤਾਬਕ ਸਾਰੇ ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਨੂੰ ਕੀਤੀ ਜਾਵੇਗੀ, ਜਦਕਿ ਉਮੀਦਵਾਰ 19 ਮਈ ਦੁਪਹਿਰ 3 ਵਜੇ ਤੱਕ ਆਪਣੇ ਪਰਚੇ ਵਾਪਸ ਲੈ ਸਕਣਗੇ। ਵੋਟਿੰਗ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗੀ ਅਤੇ ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਗਿਣਤੀ ਕੇਂਦਰਾਂ ਵਿੱਚ ਕਰਵਾਈ ਜਾਵੇਗੀ।