
ਪਟਿਆਲਾ ਦੇ ਸ਼ੰਭੂ ਰੇਲਵੇ ਟਰੈਕ ਧਮਾਕੇ ਮਾਮਲੇ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਸਫਲਤਾ ਮਿਲੀ ਹੈ। SSOC ਅੰਮ੍ਰਿਤਸਰ, ਪਟਿਆਲਾ ਪੁਲਿਸ ਅਤੇ CI ਪਠਾਨਕੋਟ ਦੀ ਸਾਂਝੀ ਕਾਰਵਾਈ ਦੌਰਾਨ ਗੁਰਜਿੰਦਰ ਸਿੰਘ ਉਰਫ਼ ਬੇਅੰਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਕਿ ਮੁੱਖ ਦੋਸ਼ੀ ਜਗਰੂਪ ਸਿੰਘ ਦਾ ਕਰੀਬੀ ਸਾਥੀ ਮੰਨਿਆ ਜਾਂਦਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਅਨੁਸਾਰ, ਗੁਰਜਿੰਦਰ ਸਿੰਘ ਸ਼ੰਭੂ ਧਮਾਕੇ ਦੇ ਨਾਲ-ਨਾਲ ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਮੋਗਾ ਵਿੱਚ ਸੀਆਈਏ ਸਟਾਫ਼ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਵੀ ਸ਼ਾਮਲ ਸੀ। ਇਹ ਸਾਰੇ ਹਮਲੇ ਵਿਦੇਸ਼ਾਂ ਵਿੱਚ ਬੈਠੇ ਆਤੰਕੀ ਹਮਦਰਦਾਂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੀਤੇ ਗਏ ਸਨ।
ਪੁਲਿਸ ਵੱਲੋਂ ਕੀਤੀਆਂ ਗ੍ਰਿਫ਼ਤਾਰੀਆਂ ਅਤੇ ਪਹਿਲਾਂ ਹੋਈਆਂ ਬਰਾਮਦਗੀਆਂ ਨਾਲ ਹੁਣ ਮੋਗਾ, ਸਰਹਿੰਦ ਅਤੇ ਸ਼ੰਭੂ ਨਾਲ ਸੰਬੰਧਿਤ ਤਿੰਨ ਵੱਡੀਆਂ ਅੱਤਵਾਦੀ ਘਟਨਾਵਾਂ ਨੂੰ ਸੁਲਝਾ ਲਿਆ ਗਿਆ ਹੈ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਉਹ ਸੂਬੇ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਜੜੋਂ ਸਮਾਪਤ ਕਰਨ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Social Plugin