Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਖੰਨਾ ਪੁਲਿਸ ਦੀ ਵੱਡੀ ਕਾਮਯਾਬੀ, ਮਲੌਦ ਦੇ ਅੰਨੇ ਕਤਲ ਮਾਮਲੇ ਦਾ ਘੰਟਿਆਂ 'ਚ ਖੁਲਾਸਾ

 

IMG

ਖੰਨਾ ਪੁਲਿਸ ਨੇ ਮਲੌਦ ਦੇ ਪਿੰਡ ਨਾਨਕਪੁਰ ਜਗੇੜਾ ਨੇੜੇ ਹੋਏ ਇੱਕ ਅੰਨੇ ਕਤਲ ਦੇ ਮਾਮਲੇ ਨੂੰ ਬੇਹੱਦ ਤੇਜ਼ੀ ਨਾਲ ਸੁਲਝਾਉਂਦਿਆਂ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਦੇਖਰੇਖ ਹੇਠ ਚਲਾਈ ਗਈ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਹਿਊਮਨ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਕੁਝ ਹੀ ਘੰਟਿਆਂ ਵਿੱਚ ਕਤਲ ਦੀ ਗੁੱਥੀ ਸੁਲਝਾ ਲਈ। ਪੁਲਿਸ ਵੱਲੋਂ ਦਰਜ ਕੀਤੇ ਗਏ ਮੁਕੱਦਮਾ ਨੰਬਰ 109 ਮਿਤੀ 15 ਮਈ 2026 ਤਹਿਤ ਮੁੱਖ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਘੁੰਗਰਾਣਾ ਨੂੰ ਕਾਬੂ ਕਰ ਲਿਆ ਗਿਆ ਹੈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਓਂਕਾਰ ਸਿੰਘ ਉਰਫ ਗੁਰੀ ਦੇ ਦੋਸ਼ੀ ਦੀ ਭੈਣ ਨਾਲ ਪ੍ਰੇਮ ਸਬੰਧ ਸਨ, ਜਿਸ ਕਾਰਨ ਦੋਵਾਂ ਧਿਰਾਂ ਵਿਚਕਾਰ ਰੰਜਿਸ਼ ਚੱਲ ਰਹੀ ਸੀ। 14 ਅਤੇ 15 ਮਈ ਦੀ ਦਰਮਿਆਨੀ ਰਾਤ ਜਦੋਂ ਓਂਕਾਰ ਸਿੰਘ ਦੋਸ਼ੀ ਦੀ ਭੈਣ ਨੂੰ ਆਪਣੇ ਨਾਲ ਲੈ ਕੇ ਨਾਨਕਪੁਰ ਜਗੇੜਾ ਪਹੁੰਚਿਆ ਤਾਂ ਗੁਰਪ੍ਰੀਤ ਸਿੰਘ ਆਪਣੇ ਸਾਥੀਆਂ ਨਾਲ ਉਨ੍ਹਾਂ ਦੇ ਪਿੱਛੇ ਉੱਥੇ ਆ ਗਿਆ। ਦੋਸ਼ੀਆਂ ਨੇ ਰਸਤੇ ਵਿੱਚ ਓਂਕਾਰ ਸਿੰਘ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਮੁਲਜ਼ਮ ਲਾਸ਼ ਨੂੰ ਹਾਈ ਸਕੂਲ ਦੀ ਕੰਧ ਕੋਲ ਸੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ।

ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਓਂਕਾਰ ਸਿੰਘ ਉਰਫ ਗੁਰੀ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਘੁੰਗਰਾਣਾ ਵਜੋਂ ਹੋਈ ਸੀ। ਮਾਮਲੇ ਦੀ ਜਾਂਚ ਦੌਰਾਨ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਉਸ ਦੇ ਹੋਰ ਸਾਥੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ। ਪੁਲਿਸ ਦਾ ਦਾਅਵਾ ਹੈ ਕਿ ਬਾਕੀ ਦੋਸ਼ੀਆਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।