Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਖਾਦ ਸਬਸਿਡੀ ‘ਤੇ ਆਪਣੀ ਹੀ ਵਾਹਵਾਹੀ ਕਰਨ ਵਾਲੇ ਜਾਖੜ ਤੇ ਵੜਿੰਗ ਨੇ ਕੱਸਿਆ ਤੰਜ, ਕਿਹਾ: ਮੋਦੀ ਕਿਸਾਨਾਂ ਨੂੰ ਖਾਦ ਸਬਸਿਡੀ ਦੇਣ ਵਾਲੇ ਪਹਿਲੇ ਪ੍ਰਧਾਨ ਮੰਤਰੀ..

 

IMG

ਚੰਡੀਗੜ੍ਹ, 19 ਮਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਖਾਦ ਸਬਸਿਡੀ ਲਈ “ਧੰਨਵਾਦ” ਕਰਨ ‘ਤੇ ਤੰਜ ਕੱਸਿਆ ਕਿ ਜਿਵੇਂ ਉਨ੍ਹਾਂ ਨੇ ਕੋਈ ਕ੍ਰਾਂਤੀਕਾਰੀ ਕੰਮ ਕੀਤਾ ਹੋਵੇ ਜਾਂ ਇਹ ਪਹਿਲੀ ਵਾਰ ਹੋਇਆ ਹੋਵੇ।


ਵੜਿੰਗ ਨੇ ਕਿਹਾ ਕਿ ਖਾਦ ਸਬਸਿਡੀ ਕਈ ਸਾਲਾਂ ਤੋਂ ਹਰ ਸਰਕਾਰ ਦੀ ਨੀਤੀ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਇਸਨੂੰ ਦੇਣ ਵਾਲੇ ਪਹਿਲੇ ਨੇਤਾ ਨਹੀਂ ਹਨ, ਜਿਵੇਂ ਕਿ ਜਾਖੜ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦੇ ਹਨ।


ਉਨ੍ਹਾਂ ਨੇ ਭਾਜਪਾ ਆਗੂ ਨੂੰ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਘਟਾਉਣ ਜਾਂ ਗੁਰੇਜ ਕਰਨ ਲਈ ਵੀ ਕਿਹਾ ਸੀ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਇੱਕ ਪਾਸੇ ਤੁਸੀਂ ਖਾਦਾਂ ‘ਤੇ ਸਬਸਿਡੀ ਦੇਣ ਦਾ ਦਾਅਵਾ ਕਰਦੇ ਹੋ ਅਤੇ ਦੂਜੇ ਪਾਸੇ ਕਿਸਾਨਾਂ ਨੂੰ ਇਹਨਾਂ ਦੀ ਵਰਤੋਂ ਨਾ ਕਰਨ ਲਈ ਕਹਿੰਦੇ ਹੋ, ਤਾਂ ਇਸ ਦਾ ਕੀ ਮਤਲਬ ਬਣਦਾ ਹੈ?


ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਹੋਰ ਖੇਤੀ ਲਾਗਤਾਂ, ਜਿਵੇਂ ਕਿ ਡੀਜ਼ਲ, ਮਜ਼ਦੂਰੀ ਅਤੇ ਵੱਧ ਰਹੀ ਮਹਿੰਗਾਈ ਦੇ ਮੁਕਾਬਲੇ ਕੋਈ ਵੀ ਸਬਸਿਡੀ ਕਾਫ਼ੀ ਨਹੀਂ ਹੋ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਾਰੀਆਂ ਚੀਜ਼ਾਂ ਉਸ ਕਥਿਤ ਸਬਸਿਡੀ ਦੇ ਲਾਭ ਨੂੰ ਖਤਮ ਕਰ ਦੇਣਗੀਆਂ, ਜਿਹੜੀ ਸਰਕਾਰ ਨੂੰ ਹਰ ਹਾਲਤ ਵਿੱਚ ਕਿਸਾਨਾਂ ਨੂੰ ਦੇਣੀ ਹੀ ਪੈਂਦੀ ਹੈ। ਇਸ ਤੋਂ ਇਲਾਵਾ, ਸਰਕਾਰ ਕਿਸਾਨਾਂ ‘ਤੇ ਕੋਈ ਖਾਸ ਮਿਹਰਬਾਨੀ ਨਹੀਂ ਕਰ ਰਹੀ ਹੈ, ਕਿਉਂਕਿ ਕਿਸਾਨ ਹੀ ਪੂਰੇ ਦੇਸ਼ ਦਾ ਪੇਟ ਭਰਦੇ ਹਨ।