Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਅੰਮ੍ਰਿਤਸਰ ‘ਚ ਡਾਕਟਰ ਦੀ ਕਾਰ ਦੀ ਸਾਈਕਲ ਸਵਾਰ ਨਾਲ ਭਿਆਨਕ ਟੱਕਰ, ਨੌਜਵਾਨ ਗੰਭੀਰ ਜ਼ਖਮੀ

 

IMG

ਅੰਮ੍ਰਿਤਸਰ ਤੋਂ ਇੱਕ ਗੰਭੀਰ ਸੜਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ, ਜਿੱਥੇ ਗੁਰੂ ਨਾਨਕ ਦੇਵ ਹਸਪਤਾਲ ਨਾਲ ਸੰਬੰਧਤ ਇੱਕ ਨੌਜਵਾਨ ਡਾਕਟਰ ਦੀ ਕਾਰ ਨੇ ਸਾਈਕਲ ‘ਤੇ ਘਰ ਜਾ ਰਹੇ ਹਸਪਤਾਲ ਕਰਮਚਾਰੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸਾਈਕਲ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਡਾਕਟਰ ਦੇਰ ਰਾਤ ਇੱਕ ਪਾਰਟੀ ਤੋਂ ਬਾਅਦ ਹਸਪਤਾਲ ਵਾਪਸ ਆ ਰਿਹਾ ਸੀ, ਜਦਕਿ ਜ਼ਖਮੀ ਨੌਜਵਾਨ ਆਪਣੀ ਡਿਊਟੀ ਖਤਮ ਕਰਕੇ ਸਾਈਕਲ ‘ਤੇ ਘਰ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਦੋਵਾਂ ਦੀ ਟੱਕਰ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮਚ ਗਿਆ ਅਤੇ ਲੋਕ ਇਕੱਠੇ ਹੋ ਗਏ।

ਜ਼ਖਮੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਕਾਰ ਚਲਾ ਰਿਹਾ ਡਾਕਟਰ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਹਾਦਸੇ ਤੋਂ ਬਾਅਦ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸਨੂੰ ਕਾਬੂ ਕਰ ਲਿਆ।

ਉੱਥੇ ਹੀ ਪੁਲਿਸ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਸੀ। ਜਾਂਚ ਦੌਰਾਨ ਪਤਾ ਲੱਗਾ ਕਿ ਕਾਰ ਚਲਾ ਰਿਹਾ ਨੌਜਵਾਨ ਆਪਣੀ ਡਾਕਟਰੀ ਦੀ ਫਾਈਨਲ ਈਅਰ ਦੀ ਪੜ੍ਹਾਈ ਪੂਰੀ ਕਰ ਚੁੱਕਾ ਸੀ। ਪੁਲਿਸ ਵੱਲੋਂ ਉਸ ਦਾ ਮੈਡੀਕਲ ਕਰਵਾਇਆ ਗਿਆ ਹੈ ਅਤੇ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।