
ਹਰਸਿਮਰਤ ਬਾਦਲ ਨੇ ਬਠਿੰਡਾ ਦੇ ਮੌੜ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਮੀਟਿੰਗ ਦੌਰਾਨ Bhagwant Mann ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਵਿਜੀਲੈਂਸ ਦਾ ਇਸਤੇਮਾਲ ਵਿਰੋਧੀਆਂ ਨੂੰ ਦਬਾਉਣ ਲਈ ਕੀਤਾ ਗਿਆ ਅਤੇ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਹੁਣ ਆਪ ਆਗੂਆਂ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ “ਕੱਟੜ ਇਮਾਨਦਾਰ” ਦਾ ਦਾਅਵਾ ਕਰਨ ਵਾਲੀ ਸਰਕਾਰ ਦੀ ਸੱਚਾਈ ਲੋਕਾਂ ਅੱਗੇ ਆ ਗਈ ਹੈ।
ਉਨ੍ਹਾਂ ਦੋਸ਼ ਲਾਇਆ ਕਿ ਭ੍ਰਿਸ਼ਟਾਚਾਰ ਦੇ ਪੈਸੇ ਲੁਕਾਉਣ ਲਈ ਨੋਟਾਂ ਨਾਲ ਭਰੇ ਬੈਗ ਇਮਾਰਤਾਂ ਤੋਂ ਹੇਠਾਂ ਸੁੱਟੇ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੁਝ ਆਗੂਆਂ ਨੂੰ ਪੂੰਜੀਪਤੀਆਂ ਦੇ ਸਹਾਰੇ ਟਿਕਟਾਂ ਦਿੱਤੀਆਂ ਗਈਆਂ ਅਤੇ ਹੁਣ ਕਈ ਮਾਮਲਿਆਂ ਵਿੱਚ ਜਾਂਚ ਕਾਰਵਾਈ ਹੋ ਰਹੀ ਹੈ।
ਹਰਸਿਮਰਤ ਬਾਦਲ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਸਟ੍ਰੇਲੀਆ ਵਿੱਚ ਹਜ਼ਾਰਾਂ ਏਕੜ ਜ਼ਮੀਨ ਖਰੀਦੀ ਹੋਈ ਹੈ ਅਤੇ ਕਈ ਹੋਰ ਵੱਡੇ ਘਪਲੇ ਅਗਲੇ ਮਹੀਨਿਆਂ ਵਿੱਚ ਸਾਹਮਣੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਉੱਤੇ ਵੱਡੇ ਕਰਜ਼ੇ ਦਾ ਬੋਝ ਚੜ੍ਹ ਗਿਆ ਹੈ ਅਤੇ ਸਰਕਾਰ ਨੂੰ ਇਸਦਾ ਹਿਸਾਬ ਦੇਣਾ ਪਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਆਪ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ ਤੋਂ ਕਥਿਤ ਭ੍ਰਿਸ਼ਟਾਚਾਰ ਦਾ ਪੂਰਾ ਹਿਸਾਬ ਲਿਆ ਜਾਵੇਗਾ। ਹਰਸਿਮਰਤ ਬਾਦਲ ਨੇ ਮੁੱਖ ਮੰਤਰੀ ਖ਼ਿਲਾਫ਼ “ਰੈਡ ਕਾਰਨਰ ਨੋਟਿਸ” ਜਾਰੀ ਕਰਨ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਉਹ ਅਤੇ ਉਨ੍ਹਾਂ ਦੇ ਆਗੂ ਵਿਦੇਸ਼ ਭੱਜ ਸਕਦੇ ਹਨ।
Social Plugin