Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

'ਮੇਰਾ ਪੁੱਤ ਵੀ ਕਿਸੇ ਮਾਂ ਦਾ ਲਾਲ', MP ਅੰਮ੍ਰਿਤਪਾਲ ਦੀ ਮਾਤਾ ਨੇ CM ਮਾਨ ਅੱਗੇ ਰੱਖਿਆ ਦਰਦ, ਸੁਰੱਖਿਆ ਘੇਰਾ ਪਾਰ ਕਰਕੇ ਕੀਤੀ ਭਾਵੁਕ ਅਪੀਲ

 

IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਈਆ ਵਿਖੇ ਹੋ ਰਹੀ ‘ਸ਼ੁਕਰਾਨਾ ਯਾਤਰਾ’ ਦੌਰਾਨ ਉਸ ਵੇਲੇ ਮਾਹੌਲ ਗਰਮਾ ਗਿਆ, ਜਦੋਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਚਾਨਕ ਸੁਰੱਖਿਆ ਘੇਰਾ ਪਾਰ ਕਰਕੇ ਸੀਐਮ ਦੀ ਗੱਡੀ ਕੋਲ ਪਹੁੰਚ ਗਈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਭਾਰੀ ਪੁਲਿਸ ਸੁਰੱਖਿਆ ਦੇ ਬਾਵਜੂਦ ਬਲਵਿੰਦਰ ਕੌਰ ਮੁੱਖ ਮੰਤਰੀ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ ਅਤੇ ਉਨ੍ਹਾਂ ਨੇ ਸੀਐਮ ਮਾਨ ਦਾ ਹੱਥ ਫੜ ਕੇ ਆਪਣੇ ਪੁੱਤਰ ਨੂੰ ਪੰਜਾਬ ਵਾਪਸ ਨਾ ਲਿਆਂਦੇ ਜਾਣ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਐਕਟ (NSA) ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਕਿਉਂ ਨਹੀਂ ਲਿਆਂਦਾ ਗਿਆ।

ਭਾਵੁਕ ਹੋਈ ਮਾਤਾ ਬਲਵਿੰਦਰ ਕੌਰ ਨੇ ਮੁੱਖ ਮੰਤਰੀ ਨੂੰ ਸੰਬੋਧਨ ਕਰਦਿਆਂ ਕਿਹਾ, “ਤੁਸੀਂ ਵੀ ਕਿਸੇ ਮਾਂ ਦੇ ਪੁੱਤਰ ਹੋ, ਮੇਰੇ ਦਰਦ ਨੂੰ ਸਮਝੋ।” ਇਸ ਦੌਰਾਨ ਮੁੱਖ ਮੰਤਰੀ ਮਾਨ ਉਨ੍ਹਾਂ ਦੀ ਗੱਲ ਸੁਣਦੇ ਨਜ਼ਰ ਆਏ, ਪਰ ਮੌਕੇ ‘ਤੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।

ਜਦੋਂ ਬਲਵਿੰਦਰ ਕੌਰ ਨੂੰ ਲੱਗਾ ਕਿ ਉਨ੍ਹਾਂ ਦੀ ਗੱਲ ਦਾ ਕੋਈ ਜਵਾਬ ਨਹੀਂ ਮਿਲ ਰਿਹਾ, ਤਾਂ ਉਨ੍ਹਾਂ ਨੇ ਥਾਂ ‘ਤੇ ਹੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਜਿਸ ਨਾਲ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਘਟਨਾ ਦੌਰਾਨ ਮੌਜੂਦ ਲੋਕਾਂ ਅਤੇ ਸੁਰੱਖਿਆ ਕਰਮਚਾਰੀਆਂ ਦਾ ਧਿਆਨ ਵੀ ਉਨ੍ਹਾਂ ਵੱਲ ਕੇਂਦਰਿਤ ਹੋ ਗਿਆ।

ਫਿਲਹਾਲ ਇਸ ਮਾਮਲੇ ‘ਤੇ ਪੰਜਾਬ ਸਰਕਾਰ ਵੱਲੋਂ ਕੋਈ ਅਧਿਕਾਰਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।