Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

 

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਭਲਕੇ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

  • ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ

ਅੰਮ੍ਰਿਤਸਰ, 20 ਜੂਨ (ਵਿਸ਼ਵ ਵਾਰਤਾ): ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਨੂੰ ਭਲਕੇ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8 ਵਜੇ ਰਵਾਨਾ ਕੀਤਾ ਜਾਵੇਗਾ। ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 30 ਜੂਨ ਨੂੰ ਵਾਪਸ ਆਵੇਗਾ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਬੂਟਾ ਸਿੰਘ ਕਰਨਗੇ। ਜਦਕਿ ਉਨ੍ਹਾਂ ਨਾਲ ਜਥੇ ਦੇ ਡਿਪਟੀ ਲੀਡਰ ਵਜੋਂ ਸ. ਖ਼ੁਸ਼ਵਿੰਦਰ ਸਿੰਘ ਭਾਟੀਆ, ਬੀਬੀ ਹਰਜਿੰਦਰ ਕੌਰ ਅਤੇ ਜਰਨਲ ਪ੍ਰਬੰਧਕ ਵਜੋਂ ਮੀਤ ਸਕੱਤਰ ਅਜ਼ਾਦਦੀਪ ਸਿੰਘ ਜਾਣਗੇ।

ਅੱਜ ਸ਼ਰਧਾਲੂਆਂ ਨੂੰ ਵੀਜਾ ਲੱਗੇ ਪਾਸਪੋਰਟ ਦੇਣ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੇਜਰ ਸਿੰਘ ਢਿੱਲੋਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਮੌਜੂਦ ਸਨ। ਇਸ ਮੌਕੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਆਖਿਆ ਕਿ ਪਾਕਿਸਤਾਨ ’ਚ ਰਹਿ ਗਏ ਸਿੱਖ ਗੁਰਧਾਮਾਂ ਦੇ ਦੀਦਾਰ ਹਰ ਸਿੱਖ ਦੀ ਲੋਚਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜਥੇ ਵਿੱਚ ਜਾ ਰਹੇ ਸ਼ਰਧਾਲੂਆਂ ਦੇ ਮਨਾਂ ਅੰਦਰ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾ ਲਈ ਭਾਰੀ ਉਤਸ਼ਾਹ ਤੇ ਖੁਸ਼ੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜਥੇ ਲਈ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ ਅਤੇ 21 ਜੂਨ ਨੂੰ ਸੰਗਤ ਨੂੰ ਪੰਥਕ ਰਵਾਇਤਾਂ ਅਨੁਸਾਰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ 302 ਸ਼ਰਧਾਲੂਆਂ ਦੇ ਪਾਸਪੋਰਟ ਵੀਜੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 12 ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਵੀਜੇ ਜਾਰੀ ਨਹੀਂ ਕੀਤੇ।

ਉਨ੍ਹਾਂ ਦੱਸਿਆ ਕਿ 290 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੱਜ ਵੀਜਾ ਲੱਗੇ ਪਾਸਪੋਰਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਅੱਜ ਪਾਸਪੋਰਟ ਲੈਣ ਨਹੀਂ ਪੁੱਜ ਸਕੇ, ਉਹ ਜਥੇ ਦੀ ਰਵਾਨਗੀ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਦਫਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ। ਇਸ ਮੌਕੇ ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਤੇ ਹੋਰ ਹਾਜ਼ਰ ਸਨ।