Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮੰਡੀ ਗੋਬਿੰਦਗੜ੍ਹ ਅਤੇ ਖੰਨਾ ਬੈਲਟ ਵਿੱਚ ਚਲਾਈ ਵੱਡੀ ਮੁਹਿੰਮ ਦੌਰਾਨ 2400 ਮੀਟ੍ਰਿਕ ਟਨ ਤੋਂ ਵੱਧ ਮਾਲ ਫੜਿਆ: ਹਰਪਾਲ ਸਿੰਘ ਚੀਮਾ

 

IMG

ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ


*ਪੰਜਾਬ ਵੱਲੋਂ ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ; 200 ਵਾਹਨ ਰੋਕੇ, 7 ਕਰੋੜ ਰੁਪਏ ਦਾ ਮਾਲ ਜ਼ਬਤ: ਹਰਪਾਲ ਸਿੰਘ ਚੀਮਾ*


ਚੰਡੀਗੜ੍ਹ, 6 ਜੂਨ - ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਇੱਕ ਵੱਡੀ ਕਾਰਵਾਈ ਤਹਿਤ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਰਾਜ ਦੇ ਕਰ ਵਿਭਾਗ ਨੇ ਲੋਹੇ ਅਤੇ ਸਟੀਲ ਦੇ ਖੇਤਰ ਵਿੱਚ ਇੱਕ ਵੱਡੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਤਹਿਤ 200 ਤੋਂ ਵੱਧ ਵਾਹਨਾਂ ਨੂੰ ਰੋਕਿਆ ਗਿਆ ਹੈ ਅਤੇ ਲਗਭਗ 7 ਕਰੋੜ ਰੁਪਏ ਦੇ ਬਾਜ਼ਾਰ ਮੁੱਲ ਦਾ ਮਾਲ ਜ਼ਬਤ ਕੀਤਾ ਗਿਆ ਹੈ।

ਟੈਕਸ ਚੋਰੀ ਵਿਰੁੱਧ ਸੂਬੇ ਦੀ 'ਜ਼ੀਰੋ-ਟਾਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਦਾ ਮੁੱਖ ਉਦੇਸ਼ ਬੋਗਸ ਬਿਲਿੰਗ ਅਤੇ ਲੋੜੀਂਦੇ ਦਸਤਾਵੇਜ਼ਾਂ ਦੇ ਬਿਨਾਂ ਮਾਲ ਦੀ ਢੋਆ-ਢੁਆਈ ਨੂੰ ਨਿਸ਼ਾਨਾ ਬਣਾਉਣਾ ਹੈ, ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਜਾਵੇਗਾ।

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕਰ ਵਿਭਾਗ ਦੀ ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ (ਸਿਪੁ) ਨੇ ਅੱਜ ਇਸ ਰਣਨੀਤਕ ਅਤੇ ਵੱਡੇ ਪੱਧਰ ਦੀ ਇਨਫੋਰਸਮੈਂਟ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ। ਇਹ ਕਾਰਵਾਈ ਮੁੱਖ ਤੌਰ 'ਤੇ ਸੂਬੇ ਦੇ ਪ੍ਰਮੁੱਖ ਲੋਹਾ ਅਤੇ ਸਟੀਲ ਖੇਤਰ, ਜਿਸ ਵਿੱਚ ਮੰਡੀ ਗੋਬਿੰਦਗੜ੍ਹ, ਖੰਨਾ ਅਤੇ ਆਸ-ਪਾਸ ਦੇ ਇਲਾਕੇ ਸ਼ਾਮਲ ਹਨ, ਵਿੱਚ ਕੇਂਦਰਿਤ ਸੀ, ਜਿਸ ਦਾ ਮੁੱਖ ਮਕਸਦ ਗੈਰ-ਕਾਨੂੰਨੀ ਤਰੀਕਿਆਂ ਰਾਹੀਂ ਹੋ ਰਹੀ ਟੈਕਸ ਚੋਰੀ ਨੂੰ ਸਖ਼ਤੀ ਨਾਲ ਰੋਕਣਾ ਸੀ।"

ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਇਸ ਵਿਸ਼ੇਸ਼ ਕਾਰਵਾਈ ਦੌਰਾਨ ਲੋਹੇ ਦਾ ਸਕ੍ਰੈਪ ਅਤੇ ਤਿਆਰ ਸਟੀਲ ਦਾ ਮਾਲ ਲੈ ਕੇ ਜਾ ਰਹੇ 200 ਤੋਂ ਵੱਧ ਵਾਹਨਾਂ ਨੂੰ ਬਾਰੀਕੀ ਨਾਲ ਜਾਂਚ ਲਈ ਰੋਕਿਆ ਗਿਆ।

ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ, "ਫੜੇ ਗਏ ਮਾਲ ਦੀ ਕੁੱਲ ਮਾਤਰਾ 2,400 ਮੀਟ੍ਰਿਕ ਟਨ ਤੋਂ ਵੱਧ ਹੋਣ ਦਾ ਅਨੁਮਾਨ ਹੈ। ਸਾਡੀ ਸ਼ੁਰੂਆਤੀ ਜਾਂਚ ਤੋਂ ਸਾਫ਼ ਪਤਾ ਲੱਗਦਾ ਹੈ ਕਿ ਇਹਨਾਂ ਵਿੱਚੋਂ ਕਈ ਖੇਪਾਂ ਜਾਂ ਤਾਂ ਪੂਰੀ ਤਰ੍ਹਾਂ ਬਿਨਾਂ ਕਿਸੇ ਉਚਿਤ ਇਨਵੌਇਸ (ਬਿੱਲ) ਅਤੇ ਈ-ਵੇਅ ਬਿੱਲ ਦੇ ਜਾ ਰਹੀਆਂ ਸਨ, ਜਾਂ ਫਿਰ ਉਹਨਾਂ ਦੇ ਦਸਤਾਵੇਜ਼ ਬਹੁਤ ਸ਼ੱਕੀ ਸਨ।"

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੁਹਰਾਇਆ ਕਿ ਵਿਭਾਗ ਵੱਲੋਂ ਬੋਗਸ ਬਿਲਿੰਗ ਦੇ ਨੈੱਟਵਰਕ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਮਾਲੀਏ ਦੇ ਵਾਧੇ ਵਿੱਚ ਰੁਕਾਵਟ ਪਾਉਣ ਵਾਲੇ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।