Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

 

ਮਾਨਸਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਅਗਨੀਵੀਰ ਜਵਾਨ ਦੀ ਮੌਤ

– ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਮਾਨਸਾ ,14 ਜੂਨ 2026 (ਵਿਸ਼ਵ ਵਾਰਤਾ)– ਭਿਆਨਕ ਸੜਕ ਹਾਦਸੇ ਦੌਰਾਨ ਇੱਕ ਅਗਨੀਵੀਰ ਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਜਵਾਨ ਦੀ ਪਛਾਣ ਮਾਨਸਾ ਜ਼ਿਲ੍ਹੇ ਦੇ ਪਿੰਡ ਮੰਡੇਰਨਾ ਦੇ ਰਹਿਣ ਵਾਲੇ ਬਲਵੀਰ ਸਿੰਘ ਵਜੋਂ ਹੋਈ ਹੈ। ਉਹ ਦੋ ਦਿਨ ਪਹਿਲਾਂ ਹੀ ਛੁੱਟੀ ‘ਤੇ ਘਰ ਆਇਆ ਸੀ।

ਮ੍ਰਿਤਕ ਅਗਨੀਵੀਰ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ, ਜਿਸ ਦੇ ਲਈ ਫ਼ੌਜ ਦੀ ਇੱਕ ਟੁਕੜੀ ਮਾਨਸਾ ਦੇ ਸਿਵਲ ਹਸਪਤਾਲ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਪਿੰਡ ਲੈ ਗਈ।

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮਾਨਸਾ ਵਿੱਚ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਨੇੜੇ ਵਾਪਰਿਆ। ਬਲਵੀਰ ਸਿੰਘ ਕਿਸੇ ਨਿੱਜੀ ਕੰਮ ਲਈ ਮਾਨਸਾ ਗਿਆ ਸੀ ਇਸੇ ਦੌਰਾਨ ਉਸ ਦਾ ਮੋਟਰਸਾਈਕਲ ਸੜਕ ਦੇ ਡਿਵਾਈਡਰ ਨਾਲ ਟਕਰਾ ਗਿਆ, ਜਿਸ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ।

ਬਲਵੀਰ ਸਿੰਘ 14 ਅਗਸਤ 2021 ਨੂੰ ਭਾਰਤੀ ਫ਼ੌਜ ਵਿੱਚ ਅਗਨੀਵੀਰ ਵਜੋਂ ਭਰਤੀ ਹੋਏ ਸਨ। ਬਲਵੀਰ ਸਿੰਘ ਦੇ ਪਰਿਵਾਰ ਵਿੱਚ ਮਾਤਾ-ਪਿਤਾ ਅਤੇ ਭੈਣ-ਭਰਾ ਹਨ। ਅਗਨੀਵੀਰ ਬਲਵੀਰ ਸਿੰਘ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਮੰਡੇਰਨਾ ਵਿਖੇ ਕੀਤਾ ਜਾਵੇਗਾ।