Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

 

ਯੂਰੀਆ ਖਾਦ ਸਕੈਂਡਲ ; ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਗੁਰਮੀਤ ਸਿੰਘ ਖੁੱਡੀਆਂ

 

ਚੰਡੀਗੜ੍ਹ, 28 ਜੂਨ (ਵਿਸ਼ਵ ਵਾਰਤਾ) ਪੰਜਾਬ ’ਚ ਖੇਤੀ ਖੇਤਰ ਦੀ ਕੇਂਦਰੀ ਸਬਸਿਡੀ ਵਾਲੀ ਯੂਰੀਆ ਖਾਦ ਦੀ ਸਨਅਤੀ ਕੈਟਲ ਫੀਡ ਪਲਾਟਾਂ ’ਚ ਵਰਤੋਂ ਕੀਤੇ ਜਾਣ ਦਾ ਕਰੋੜਾਂ ਰੁਪਏ ਦਾ ਘੁਟਾਲਾ ਸਾਹਮਣੇ ਆਇਆ ਹੈ। ਪ੍ਰਾਈਵੇਟ ਕੰਪਨੀਆਂ ਨੇ ਕਿਸਾਨਾਂ ਨੂੰ ਭੇਜੇ ਜਾਂਦੇ ਸਬਸਿਡੀ ਵਾਲੇ ਯੂਰੀਆ ਖਾਦ ਦੇ ਬੈਗਾਂ ’ਤੇ ਨਵੇਂ ਲੈਵਲ ਲਗਾ ਕੇ ਪੰਜਾਬ ਦੇ ਮਾਰਕਫੈੱਡ ਤੇ ਮਿਲਕਫੈੱਡ ਦੇ ਕੈਟਲ ਫੀਡ ਪਲਾਂਟਾਂ ਨੂੰ ਸਪਲਾਈ ਕਰ ਦਿੱਤੇ।

ਜਦੋਂ ਖੇਤੀਬਾੜੀ ਮਹਿਕਮੇ ਨੇ ਕਿਸਾਨ ਆਗੂਆਂ ਦੀਆਂ ਸ਼ਿਕਾਇਤਾਂ ਮਿਲਣ ਮਗਰੋਂ ਮਾਰਕਫੈੱਡ ਤੇ ਮਿਲਕਫੈੱਡ ਦੇ ਚਾਰ ਕੈਟਲ ਫੀਡ ਪਲਾਂਟਾਂ ਚੋਂ ਯੂਰੀਆ ਖਾਦ ਦੇ ਨਮੂਨੇ ਭਰੇ ਤਾਂ ਇਨ੍ਹਾਂ ’ਚ ਪੁਸ਼ਟੀ ਹੋ ਗਈ ਕਿ ਕੈਟਲ ਫੀਡ ਪਲਾਟਾਂ ’ਚ ਗੈਰ ਖੇਤੀ ਵਰਤੋਂ ਵਾਲੀ ਯੂਰੀਆ ਦੀ ਥਾਂ ਕਿਸਾਨਾਂ ਦੀ ਦਿੱਤੀ ਜਾਣ ਵਾਲੀ ਸਬਸਿਡੀ ਵਾਲੀ ਯੂਰੀਆ ਵਰਤੀ ਜਾ ਰਹੀ ਹੈ। ਖੇਤੀ ਮਹਿਕਮੇ ਨੇ ਇਸ ਘਪਲੇ ਦਾ ਪਤਾ ਲੱਗਦੇ ਹੀ ਜ਼ਿਲ੍ਹਾ ਪੁਲੀਸ ਕਪਤਾਨਾਂ ਨੂੰ ਪ੍ਰਾਈਵੇਟ ਕੰਪਨੀਆਂ ’ਤੇ ਕੇਸ ਦਰਜ ਕਰਨ ਲਈ ਪੱਤਰ ਲਿਖ ਦਿੱਤੇ ਹਨ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਹੱਕਾਂ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।

 ਦੱਸਣਯੋਗ ਹੈ ਕਿ ਕੈਟਲ ਫੀਡ ਇੰਡਸਟਰੀ ’ਚ ਟੈਕਨੀਕਲ ਗਰੇਡ ਯੂਰੀਏ ਦੀ ਵਰਤੋਂ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਨਹੀਂ ਚੜ੍ਹੀ ਹੁੰਦੀ ਅਤੇ ਇਸ ਦੀ ਪੈਕਿੰਗ ਚਿੱਟੇ ਰੰਗ ਦੇ ਥੈਲਿਆਂ ’ਚ ਹੁੰਦੀ ਹੈ। ਟੈਕਨੀਕਲ ਗਰੇਡ ਯੂਰੀਏ ਦੀ ਕੀਮਤ ਕਰੀਬ 61 ਰੁਪਏ ਪ੍ਰਤੀ ਕਿੱਲੋ ਹੁੰਦੀ ਹੈ ਅਤੇ ਇਸ ’ਤੇ ਕੋਈ ਸਬਸਿਡੀ ਨਹੀਂ ਹੁੰਦੀ ਹੈ। ਜੋ ਕਿਸਾਨਾਂ ਨੂੰ ਸਬਸਿਡੀ ਵਾਲੀ ਯੂਰੀਆ ਖਾਦ ਸਪਲਾਈ ਹੁੰਦੀ ਹੈ, ਉਸ ’ਤੇ ਨਿੰਮ ਦੇ ਤੇਲ ਦੀ ਪਰਤ ਚੜ੍ਹਾਈ ਜਾਂਦੀ ਹੈ ਅਤੇ ਪੀਲੇ ਰੰਗ ਦੇ ਥੈਲਿਆਂ ’ਚ ਸਪਲਾਈ ਹੁੰਦੀ ਹੈ। ਸਬਸਿਡੀ ਵਾਲੇ ਯੂਰੀਆ ਖਾਦ ਦੀ ਕੀਮਤ 5.91 ਰੁਪਏ ਪ੍ਰਤੀ ਕਿੱਲੋ ਹੁੰਦੀ ਹੈ। 

ਜਾਂਚ ਦੌਰਾਨ ਮਿਲਕਫੈੱਡ ਦੀ ਖੰਨਾ ਫੈਕਟਰੀ ਵਿੱਚ 1,340 ਅਤੇ ਬਟਾਲਾ ਫੈਕਟਰੀ ਵਿੱਚ 1,740 ਬੈਗ ਕਥਿਤ ਟੈਕਨੀਕਲ ਗਰੇਡ ਯੂਰੀਆ ਦੇ ਮਿਲੇ। ਨਮੂਨਿਆਂ ਦੀ ਜਾਂਚ ਵਿੱਚ ਇਹ ਨੀਮ ਕੋਟਿਡ ਸਬਸਿਡੀ ਯੂਰੀਆ ਸਾਬਤ ਹੋਈ। ਇਸੇ ਤਰ੍ਹਾਂ ਮਾਰਕਫੈੱਡ ਦੀ ਕਪੂਰਥਲਾ ਫੈਕਟਰੀ ਤੋਂ 300 ਬੈਗ ਅਤੇ ਗਿੱਦੜਬਾਹਾ ਫੈਕਟਰੀ ਤੋਂ 380 ਬੈਗ ਸ਼ੱਕੀ ਯੂਰੀਆ ਦੇ ਮਿਲੇ, ਜਿਨ੍ਹਾਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਗਏ। ਖੇਤੀਬਾੜੀ ਵਿਭਾਗ ਨੇ ਜਾਂਚ ਦੌਰਾਨ ਇਹ ਵੀ ਪਾਇਆ ਕਿ ਕਈ ਥੈਲਿਆਂ ‘ਤੇ ਨਿਰਮਾਤਾ ਕੰਪਨੀ, ਬੈਚ ਨੰਬਰ ਅਤੇ ਹੋਰ ਲਾਜ਼ਮੀ ਵੇਰਵੇ ਦਰਜ ਨਹੀਂ ਸਨ। ਖੰਨਾ ਫੈਕਟਰੀ ਵਿੱਚ ਸਪਲਾਈ ਅਤੇ ਸਟਾਕ ਰਜਿਸਟਰ ਤਾਂ ਮੌਜੂਦ ਮਿਲੇ, ਪਰ ਟੈਂਡਰਾਂ ਅਤੇ ਸਪਲਾਇਰਾਂ ਦੇ ਲਾਇਸੈਂਸ ਸਬੰਧੀ ਦਸਤਾਵੇਜ਼ ਪੇਸ਼ ਨਹੀਂ ਕੀਤੇ ਗਏ।