Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

 

ਲੁਧਿਆਣਾ: ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ

ਲੁਧਿਆਣਾ, 21 ਜੂਨ 2026: ਖੰਨਾ ਨੇੜੇ ਲੁਧਿਆਣਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ‘ਤੇ ਅੱਜ ਇੱਕ ਚਲਦੀ ਸਲੀਪਰ ਬੱਸ ਵਿੱਚ ਅੱਗ ਲੱਗ ਗਈ। ਬੱਸ ਵਿੱਚ ਕਰੀਬ 80 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਸਨ। ਅੱਗ ਲੱਗਦਿਆਂ ਹੀ ਸਾਰੇ ਯਾਤਰੀਆਂ ਵਿੱਚ ਭਗਦੜ ਮੱਚ ਗਈ।

ਇਹ ਬੱਸ ਲੁਧਿਆਣਾ ਦੇ ਸਮਰਾਲਾ ਚੌਂਕ ਤੋਂ ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਵਿੱਚ ਜਾ ਰਹੀ ਸੀ। ਖੰਨਾ ਦੇ ਨੇੜੇ ਬੀਜਾ ਪਿੰਡ ਕੋਲ ਪਹੁੰਚਦਿਆਂ ਹੀ ਬੱਸ ਵਿੱਚ ਅਚਾਨਕ ਅੱਗ ਲੱਗ ਗਈ। ਇਸ ਕਾਰਨ ਯਾਤਰੀਆਂ ਵਿੱਚ ਚੀਕ-ਚਿਹਾੜਾ ਮੱਚ ਗਿਆ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਡਰਾਈਵਰ ਨੇ ਮੌਕਾ ਮਿਲਦੇ ਹੀ ਬੱਸ ਨੂੰ ਸਾਈਡ ‘ਤੇ ਲਗਾਇਆ ਅਤੇ ਕੰਡਕਟਰ ਨੇ ਮੁਸਤੈਦੀ ਦਿਖਾਉਂਦੇ ਹੋਏ ਸਾਰੇ ਯਾਤਰੀਆਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਸਮਾਂ ਰਹਿੰਦੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਇੱਕ ਵੱਡਾ ਹਾਦਸਾ ਟਲ ਗਿਆ। ਹਾਲਾਂਕਿ, ਸਾਰੇ ਯਾਤਰੀਆਂ ਦਾ ਸਮਾਨ ਸੜ ਕੇ ਸੁਆਹ ਹੋ ਗਿਆ।

ਖੰਨਾ ਦੀ ਐੱਸ.ਡੀ.ਐੱਮ. ਸਵਾਤੀ ਟਿਵਾਣਾ ਨੇ ਵੀ ਘਟਨਾ ਸਥਾਨ ਦਾ ਦੌਰਾ ਕਰਕੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਜਦੋਂ ਬੱਸ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਤੁਰੰਤ ਪ੍ਰਸ਼ਾਸਨਿਕ ਅਮਲਾ ਮੌਕੇ ‘ਤੇ ਪਹੁੰਚ ਗਿਆ। ਸਾਰੇ ਯਾਤਰੀ ਸੁਰੱਖਿਅਤ ਹਨ। ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ।

ਉਨ੍ਹਾਂ ਕਿਹਾ ਕਿ ਇੰਨਾ ਜ਼ਰੂਰ ਪਤਾ ਲੱਗਿਆ ਹੈ ਕਿ ਅੱਗ ਸ਼ਾਇਦ ਸ਼ਾਰਟ ਸਰਕਟ ਦੇ ਕਾਰਨ ਲੱਗੀ ਹੈ। ਬੱਸ ਵਿੱਚ ਕਰੀਬ ਸੌ ਸਵਾਰੀਆਂ ਬੈਠੀਆਂ ਸਨ। ਪ੍ਰਸ਼ਾਸਨ ਨੇ ਪ੍ਰਭਾਵਿਤ ਯਾਤਰੀਆਂ ਲਈ ਲੋੜੀਂਦੀ ਸਹਾਇਤਾ ਉਪਲਬਧ ਕਰਵਾਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਦੇ ਪ੍ਰਬੰਧ ਕੀਤੇ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਮੁਸ਼ਕਿਲ ਨਾਲ ਅੱਗ ‘ਤੇ ਕਾਬੂ ਪਾਇਆ, ਪਰ ਉਦੋਂ ਤੱਕ ਬੱਸ ਪੂਰੀ ਤਰ੍ਹਾਂ ਸੜ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।