Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

 

 

ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮੀਖਿਆ ਮੀਟਿੰਗ

ਵਪਾਰੀਆਂ ਅਤੇ ਦੁਕਾਨਦਾਰਾਂ ਦੇ ਲੰਬਿਤ ਮਾਮਲਿਆਂ ਦੇ ਤੁਰੰਤ ਨਿਪਟਾਰੇ ਲਈ ਵਿਭਾਗਾਂ ਨੂੰ ਦਿੱਤੇ ਨਿਰਦੇਸ਼

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਜੂਨ 2026 (ਸਤੀਸ਼ ਕੁਮਾਰ ਪੱਪੀ): ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਸਮੱਸਿਆਵਾਂ ਅਤੇ ਲੰਬਿਤ ਸ਼ਿਕਾਇਤਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਮਸਲਿਆਂ ਦਾ ਨਿਪਟਾਰਾ ਤਰਜੀਹੀ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਕਾਰੋਬਾਰੀ ਭਾਈਚਾਰੇ ਨੂੰ ਕਿਸੇ ਕਿਸਮ ਦੀ ਅਣਚਾਹੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਡਾ. ਅੰਕਿਤਾ ਕਾਂਸਲ ਨੇ ਪਾਵਰਕਾਮ, ਗਮਾਡਾ, ਮਿਊਂਸਪਲ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸ਼ਿਕਾਇਤਾਂ ਦਾ ਸਮਾਂਬੱਧ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼ਿਕਾਇਤਾਂ ਦੇ ਹੱਲ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਨੂੰ ਗੰਭੀਰਤਾ ਨਾਲ ਨਿਭਾਏ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਉਦਯੋਗਿਕ ਭਾਈਚਾਰੇ ਲਈ ਕਾਰੋਬਾਰ ਕਰਨ ਦੇ ਅਨੁਕੂਲ ਮਾਹੌਲ ਦੀ ਸਿਰਜਣਾ ਲਈ ਵਚਨਬੱਧ ਹੈ। ਟਰੇਡਰਜ਼ ਕਮਿਸ਼ਨਾਂ ਦੀ ਸਥਾਪਨਾ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਇੱਕ ਮੰਚ ’ਤੇ ਸੁਣ ਕੇ ਉਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਕਰਨਾ ਅਤੇ ਸਰਕਾਰ ਤੇ ਵਪਾਰਕ ਭਾਈਚਾਰੇ ਵਿਚਕਾਰ ਬਿਹਤਰ ਤਾਲਮੇਲ ਕਾਇਮ ਕਰਨਾ ਹੈ।

ਡਾ. ਕਾਂਸਲ ਨੇ ਭਰੋਸਾ ਦਿਵਾਇਆ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਵੱਲੋਂ ਉਠਾਏ ਜਾਂਦੇ ਜਾਇਜ਼ ਮਸਲਿਆਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।

ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ ਅਤੇ ਵਪਾਰਕ ਭਾਈਚਾਰੇ ਦੇ ਨੁਮਾਇੰਦੇ ਵੀ ਹਾਜ਼ਰ ਸਨ।