Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ 'ਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

 

IMG

ਚੰਡੀਗੜ੍ਹ, 5 ਜੂਨ:

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਵਧੀਕ ਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਵੀ ਮੌਜੂਦ ਸਨ, ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ (ਏ.ਐਫ.ਸੀ.ਏ.ਟੀ.) ਅਤੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਦਾ ਸਨਮਾਨ ਕੀਤਾ।

ਕਿਸਾਨ ਦੀ ਧੀ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਮੈਰਿਟ ਸੂਚੀ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਹੈ, ਜਦੋਂਕਿ ਕੋਮਲਪ੍ਰੀਤ ਕੌਰ ਨੇ ਆਲ ਇੰਡੀਆ 18ਵਾਂ ਰੈਂਕ ਹਾਸਲ ਕਰਕੇ ਐਨਡੀਏ, ਖੜਕਵਾਸਲਾ ਅਕੈਡਮੀ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ, ਜੋ ਰੱਖਿਆ ਸੇਵਾਵਾਂ ਵਿੱਚ ਮਹਿਲਾਵਾਂ ਦੀ ਪ੍ਰਾਪਤੀਆਂ ਦੀ ਸੂਚੀ ਵਿੱਚ ਇੱਕ ਵੱਡਾ ਮੀਲ ਪੱਥਰ ਹੈ।

ਇੱਥੇ ਪੰਜਾਬ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੀਆਂ ਧੀਆਂ ਦੇ ਅਦੁੱਤੀ ਜਜ਼ਬੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੱਖਾਂ ਉਮੀਦਵਾਰਾਂ ਵਿੱਚੋਂ ਏਐਫਸੀਏਟੀ ‘ਚ ਪਹਿਲਾ ਅਤੇ ਐਨਡੀਏ ਪ੍ਰੀਖਿਆ ਵਿੱਚ 18ਵਾਂ ਸਥਾਨ ਪ੍ਰਾਪਤ ਕਰਨਾ, ਸਾਡੀਆਂ ਧੀਆਂ ਵਿੱਚ ਸਫ਼ਲਤਾ ਹਾਸਲ ਕਰਨ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ।