ਭਾਜਪਾ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
ਚੰਡੀਗੜ੍ਹ, 22 ਜੂਨ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਭੱਟੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫੇ ਵਿੱਚ ਲਿਖਿਆ ਹੈ ਕਿ ਉਹ ਅੱਜ ਦੇ ਹਾਲਾਤ ਨੂੰ ਮੁੱਖ ਰੱਖਦਿਆਂ ਪੰਜਾਬ ਅਤੇ ਸਿੱਖ ਕੌਮ ਦੇ ਹਿੱਤਾਂ ਨੂੰ ਦੇਖਦਿਆਂ ਹੋਇਆ ਭਾਰਤੀ ਜਨਤਾ ਪਾਰਟੀ ਨਾਲ ਹੋਰ ਲੰਮਾ ਸਮਾਂ ਕੰਮ ਕਰਨ ਤੋਂ ਅਸਮਰਥ ਹਨ। ਇਸ ਲਈ ਉਹ ਤਰੁੰਤ ਪ੍ਰਭਾਵ ਨਾਲ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੰਦੇ ਹਨ।


Social Plugin