ਚੰਡੀਗੜ੍ਹ, 20 ਜੂਨ : ਪੰਜਾਬੀ ਸੰਗੀਤ ਜਗਤ ਦੇ ਮਰਹੂਮ ਗਾਇਕ ਰਾਜਵੀਰ ਜਵੰਦਾ ਦਾ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ਮੌਕੇ ਉਨ੍ਹਾਂ ਦੀ ਮਾਤਾ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਸਾਂਝੀ ਕੀਤੀ ਗਈ। ਆਪਣੇ ਪੁੱਤਰ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਲਿਖਿਆ, “ਪੁੱਤ ਤੂੰ ਜਿੱਥੇ ਵੀ ਹੋਵੇ, ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ, ਹਮੇਸ਼ਾ ਖੁਸ਼ ਰਹੇ।”
ਮਾਤਾ ਦੀ ਇਸ ਭਾਵੁਕ ਪੋਸਟ ਨੇ ਪਰਿਵਾਰਕ ਮੈਂਬਰਾਂ, ਪ੍ਰਸ਼ੰਸਕਾਂ ਅਤੇ ਸੰਗੀਤ ਪ੍ਰੇਮੀਆਂ ਨੂੰ ਭਾਵੁਕ ਕਰ ਦਿੱਤਾ ਹੈ। ਗਾਇਕ ਦੇ ਚਾਹੁਣ ਵਾਲੇ ਵੀ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਅਤੇ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਸਾਂਝੀਆਂ ਕਰ ਰਹੇ ਹਨ।
ਰਾਜਵੀਰ ਜਵੰਦਾ ਨੇ ਆਪਣੇ ਗੀਤਾਂ ਰਾਹੀਂ ਪੰਜਾਬੀ ਸੰਗੀਤ ਜਗਤ ਵਿੱਚ ਖਾਸ ਪਹਿਚਾਣ ਬਣਾਈ ਸੀ ਅਤੇ ਅੱਜ ਵੀ ਉਨ੍ਹਾਂ ਦੀਆਂ ਯਾਦਾਂ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ।

Social Plugin