PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ
– ਗੋਲਡਨ ਜੁਬਲੀ ਸਮਾਰੋਹਾਂ ‘ਚ ਕਰਨਗੇ ਸ਼ਿਰਕਤ
ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸੇਸ਼ੇਲਸ ਦੇ ਦੌਰੇ ਲਈ ਰਵਾਨਾ ਹੋ ਗਏ ਹਨ, ਜਿੱਥੇ ਸੇਸ਼ੇਲਸ ਦੇਸ਼ ਦੇ ਰਾਸ਼ਟਰੀ ਦਿਵਸ ਅਤੇ ਗੋਲਡਨ ਜੁਬਲੀ ਸਮਾਰੋਹਾਂ ਵਿੱਚ ਹਿੱਸਾ ਲੈਣਗੇ। ਰਵਾਨਗੀ ਤੋਂ ਪਹਿਲਾਂ ਆਪਣੇ ਸੰਦੇਸ਼ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੇਸ਼ੇਲਸ ਭਾਰਤ ਦਾ ਇੱਕ ਕੀਮਤੀ ਸਮੁੰਦਰੀ ਗੁਆਂਢੀ ਅਤੇ ਵਿਜ਼ਨ ‘ਮਹਾਸਾਗਰ’ ਦੇ ਤਹਿਤ ਇੱਕ ਅਹਿਮ ਭਾਈਵਾਲ ਹੈ। ਉਨ੍ਹਾਂ ਨੇ ਕਿਹਾ ਕਿ ਦੋਵੇਂ ਦੇਸ਼ ਗਲੋਬਲ ਸਾਊਥ ਦੇ ਹਿੱਤਾਂ ਨੂੰ ਅੱਗੇ ਵਧਾਉਣ ਲਈ ਵੀ ਮਿਲ ਕੇ ਕੰਮ ਕਰ ਰਹੇ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਸੇਸ਼ੇਲਸ ਦੇ ਰਾਸ਼ਟਰਪਤੀ ਡਾ. ਪੈਟ੍ਰਿਕ ਹਰਮਿਨੀ ਨਾਲ ਦੁਵੱਲੇ ਸਬੰਧਾਂ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕਰਨਗੇ। ਦੌਰੇ ਦੌਰਾਨ ਪ੍ਰਧਾਨ ਮੰਤਰੀ ਨੂੰ ਸੇਸ਼ੇਲਸ ਦੀ ਰਾਸ਼ਟਰੀ ਅਸੈਂਬਲੀ ਨੂੰ ਸੰਬੋਧਨ ਕਰਨ ਦਾ ਵੀ ਮਾਣ ਪ੍ਰਾਪਤ ਹੋਵੇਗਾ। ਇਸ ਤੋਂ ਇਲਾਵਾ, ਉਹ ਸੇਸ਼ੇਲਸ ਵਿੱਚ ਰਹਿ ਰਹੇ ਭਾਰਤੀ ਭਾਈਚਾਰੇ ਨਾਲ ਵੀ ਮੁਲਾਕਾਤ ਕਰਨਗੇ।

Social Plugin