Punjab: CM ਭਗਵੰਤ ਮਾਨ ਅੱਜ ਬਠਿੰਡਾ ਦੌਰੇ ‘ਤੇ
ਲੁਧਿਆਣਾ, 23 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਸ਼ਾਮ ਕਰੀਬ 6:00 ਵਜੇ ਮੰਡੀ ਕਲਾਂ ਪਿੰਡ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਨਗੇ।
ਮੁੱਖ ਮੰਤਰੀ ਮੰਡੀ ਕਲਾਂ ਵਿੱਚ ਹੋਣ ਵਾਲੀ ਇਸ ਜਨਤਕ ਮੀਟਿੰਗ ਦੌਰਾਨ ਲੋਕਾਂ ਨਾਲ ਗੱਲਬਾਤ ਕਰਨਗੇ ਅਤੇ ਇਲਾਕੇ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ‘ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਇਸ ਦੇ ਨਾਲ ਹੀ ਇਹ ਦਾਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਬਠਿੰਡਾ ਜ਼ਿਲ੍ਹੇ ਦੇ ਦੌਰੇ ਤੋਂ ਪਹਿਲਾਂ ਹੀ ਸੋਮਵਾਰ ਰਾਤ ਨੂੰ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਡਾ. ਤਰਸੇਮ ਗਰਗ ਦੇ ਕਲੀਨਿਕ ‘ਤੇ ਪੈਟਰੋਲ ਬੰਬ ਸੁੱਟਿਆ ਗਿਆ ਹੈ। ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਪੈਟਰੋਲ ਬੰਬ ਸੁੱਟਣ ਦੀ ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ ਅਤੇ ਜ਼ਿਲ੍ਹੇ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ।

Social Plugin