Punjab ਕਾਂਗਰਸ ਦੇ ਆਗੂਆਂ ਦੀ ਦਿੱਲੀ ‘ਚ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਅੱਜ
– ਸੁਖਜਿੰਦਰ ਰੰਧਾਵਾ ਪਹੁੰਚੇ ਵੇਣੂਗੋਪਾਲ ਦੇ ਘਰ
– ਬਾਕੀ ਦੇ ਲੀਡਰ ਵੀ ਜਲਦੀ ਹੀ ਪਹੁੰਚਣਗੇ
ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਦੀ ਨਵੀਂ ਸੰਗਠਨਾਤਮਕ ਟੀਮ ਦੇ ਐਲਾਨ ਤੋਂ ਪਹਿਲਾਂ ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅੱਜ AICC ਦੇ ਜਨਰਲ ਸਕੱਤਰ KC ਵੇਣੂਗੋਪਾਲ ਨਾਲ ਅੰਤਿਮ ਮੀਟਿੰਗ ਕਰਨਗੇ। ਜਿਸ ਦੇ ਲਈ ਸੁਖਜਿੰਦਰ ਰੰਧਾਵਾ ਜਨਰਲ ਸਕੱਤਰ ਵੇਣੂਗੋਪਾਲ ਦੇ ਘਰ ਪਹੁੰਚ ਚੁੱਕੇ ਹਨ।
ਜਾਣਕਾਰੀ ਅਨੁਸਾਰ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸੀਨੀਅਰ ਆਗੂਆਂ ਦੇ ਵੀ ਜਲਦ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਨੂੰ ਲੈ ਕੇ ਕੀਤੇ ਗਏ ਫੈਸਲਿਆਂ ਸਬੰਧੀ ਅੰਤਿਮ ਵਿਚਾਰ-ਵਟਾਂਦਰਾ ਚੱਲ ਰਿਹਾ ਹੈ। ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਅਤੇ ਨਵੀਆਂ ਨਿਯੁਕਤੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਦੌਰਾਨ ਕਾਂਗਰਸ ਹਾਈਕਮਾਨ ਵੱਲੋਂ ਲਏ ਗਏ ਫੈਸਲਿਆਂ ‘ਤੇ ਵੀ ਚਰਚਾ ਹੋ ਰਹੀ ਹੈ।
ਮੀਟਿੰਗ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਢਾਂਚੇ, ਅਹੁਦੇਦਾਰਾਂ ਦੀ ਨਿਯੁਕਤੀ ਅਤੇ ਪਾਰਟੀ ਦੀ ਭਵਿੱਖੀ ਰਣਨੀਤੀ ‘ਤੇ ਵਿਸਥਾਰ ਨਾਲ ਚਰਚਾ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਪੰਜਾਬ ਕਾਂਗਰਸ ਦੀ ਨਵੀਂ ਟੀਮ ਨੂੰ ਅੰਤਿਮ ਰੂਪ ਦੇਣ ਲਈ ਅਹਿਮ ਮੰਨੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ਵਿੱਚ ਇਸ ਮੀਟਿੰਗ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪੰਜਾਬ ਕਾਂਗਰਸ ਦੀ ਨਵੀਂ ਟੀਮ ਅਤੇ ਅਹੁਦੇਦਾਰਾਂ ਦੀ ਸੂਚੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਨਜ਼ਰਾਂ ਹੁਣ ਦਿੱਲੀ ਵਿੱਚ ਚੱਲ ਰਹੀ ਇਸ ਅਹਿਮ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।

Social Plugin