Hi, I m MANISH KALIA a Blogspot and Website Designer. I am Designe your Website Themeforest by Javascript HTML Codeing. At presents I have all Rights Reserved the design of this Website. If you want any change in this then you can Contact me through the link given below

Breaking News

6/recent/ticker-posts

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

 

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

– ਦਿੱਲੀ ‘ਚ ਹਾਈਕਮਾਂਡ ਨਾਲ ਬੈਠਕ ਤੋਂ ਬਾਅਦ ਵਾਇਰਲ ਹੋਇਆ Letter
– ਪੰਜਾਬ ਦੀ ਸਿਆਸਤ ‘ਚ ਵਧੀ ਹਲਚਲ! 

ਚੰਡੀਗੜ੍ਹ, 21 ਜੂਨ 2026: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਿਯੁਕਤ ਕੀਤੇ ਜਾਣ ਸਬੰਧੀ ਇੱਕ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ।

 

ਇਸ ਪੱਤਰ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਖ਼ੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਐਕਸ’ ‘ਤੇ ਇਕ ਪੋਸਟ ਸਾਂਝੀ ਕਰਕੇ ਸਥਿਤੀ ਨੂੰ ਸਪੱਸ਼ਟ ਕੀਤਾ ਹੈ ਉਨ੍ਹਾਂ ਦੱਸੀ ਕਿ “ਇਹ ਪੱਤਰ ਪੂਰੀ ਤਰ੍ਹਾਂ ਫਰਜ਼ੀ ਹੈ। ਕਾਂਗਰਸ ਪਾਰਟੀ ਵੱਲੋਂ ਅਜਿਹਾ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਫਰਜ਼ੀ/ਝੂਠੇ ਪੱਤਰ ਤਿਆਰ ਕਰਨ ਦੇ ਮਾਮਲੇ ਦੀ ਸ਼ਿਕਾਇਤ ਡੀਜੀਪੀ ਪੰਜਾਬ ਦੇ ਕੋਲ ਵੀ ਦਰਜ ਕਰਵਾਈ ਜਾਵੇਗੀ।”

ਦੱਸ ਦਈਏ ਕਿ ਅੱਜ ਕਾਂਗਰਸ ਦੇ ਪੰਜ ਸੀਨੀਅਰ ਆਗੂਆਂ ਦੀ ਦਿੱਲੀ ਵਿੱਚ ਰਾਹੁਲ ਗਾਂਧੀ ਅਤੇ ਕਾਂਗਰਸ ਪ੍ਰਧਾਨ ਮੱਲੀਕਾਰਜੁਨ ਖੜਗੇ ਨਾਲ ਬੈਠਕ ਹੋਈ। ਬੈਠਕ ਤੋਂ ਬਾਅਦ ਪਾਰਟੀ ਵਿੱਚ ਬਦਲਾਅ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਹਾਲਾਂਕਿ ਪਾਰਟੀ ਆਗੂਆਂ ਨੇ ਕਿਹਾ ਕਿ ਪੂਰੀ ਕਾਂਗਰਸ ਇਕਜੁੱਟ ਹੈ। ਇਸ ਵਿਚਾਲੇ ਹੀ ਨਵੇਂ ਪ੍ਰਧਾਨ ਦੇ ਨਿਯੁਕਤ ਕੀਤੇ ਜਾਣ ਸਬੰਧੀ ਪੱਤਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗਾ।